Kakinada Fireworks Factory Blast : ਆਂਧਰਾ ਪ੍ਰਦੇਸ਼ ਦੀ ਇੱਕ ਪਟਾਕਾ ਫੈਕਟਰੀ 'ਚ ਵੱਡਾ ਧਮਾਕਾ, 18 ਮੌਤਾਂ, 6 ਗੰਭੀਰ ਜ਼ਖਮੀ

Wait 5 sec.

Andhra Pradesh firecracker Factory explosion  : ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਵੇੱਟਲਾਪਾਲੇਮ ਪਿੰਡ ਵਿੱਚ ਸ਼ਨੀਵਾਰ ਨੂੰ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਜਿਸ 'ਚ ਅਠਾਰਾਂ ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਜ਼ਖਮੀ ਹੋ ਗਏ। ਧਮਾਕੇ ਸਮੇਂ ਯੂਨਿਟ ਵਿੱਚ 20 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਸਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਦੁਪਹਿਰ 2 ਵਜੇ ਦੇ ਕਰੀਬ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਸ਼ੁਰੂ ਕਰ ਦਿੱਤਾ।ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਲਾਸ਼ਾਂ ਨੇੜਲੇ ਖੇਤਾਂ ਵਿੱਚ ਡਿਗੀਆਂ ਹਨ। ਖੇਤਾਂ ਦੇ ਵਿਚਕਾਰ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ, ਸਥਾਨਕ ਲੋਕ ਖਾਦ ਦੇ ਥੈਲਿਆਂ ਵਿੱਚ ਲਾਸ਼ਾਂ ਲਿਜਾਂਦੇ ਦਿਖਾਈ ਦਿੱਤੇ। ਕਾਕੀਨਾਡਾ ਸਰਕਾਰੀ ਹਸਪਤਾਲ ਦੇ ਸੁਪਰਡੈਂਟ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਜ਼ਖਮੀ 90 ਤੋਂ 100 ਪ੍ਰਤੀਸ਼ਤ ਸੜ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਸੀਐਮ ਨਾਇਡੂ ਨੇ ਦੁੱਖ ਪ੍ਰਗਟ ਕੀਤਾਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਬੰਧਤ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਅਤੇ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਰੁੱਝਿਆ ਹੋਇਆ ਹੈ। ਰਾਜ ਦੇ ਗ੍ਰਹਿ ਮੰਤਰੀ ਵੰਗਲਪੁਡੀ ਅਨੀਤਾ ਨੇ ਖਦਸ਼ਾ ਪ੍ਰਗਟ ਕੀਤਾ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।