Captured Several Checkpoints: ਵੱਡੀ ਖਬਰ, ਲੜਾਕਿਆਂ ਨੇ 15 ਚੌਕੀਆਂ ’ਤੇ ਕੀਤਾ ਕਬਜ਼ਾ, 40 ਫੌਜੀਆਂ ਦੀ ਮੌਤ...

Wait 5 sec.

Captured Several Checkpoints: ਗੁਆਂਢੀ ਮੁਲਕ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਅਫ਼ਗਾਨਿਸਤਾਨ ਨੇ ਵੀਰਵਾਰ ਦੇਰ ਰਾਤ ਪਾਕਿਸਤਾਨ ’ਤੇ ਹਮਲਾ ਕਰ ਦਿੱਤਾ ਹੈ। ਕੁਨਾਰ ਸੂਬੇ ਵਿਚ ਤਾਲਿਬਾਨ ਲੜਾਕਿਆਂ ਦੇ ਹਮਲੇ ਵਿਚ ਪਾਕਿਸਤਾਨੀ ਫ਼ੌਜ ਦੇ 40 ਜਵਾਨ ਮਾਰੇ ਗਏ ਹਨ। ਇਹ ਜਾਣਕਾਰੀ ‘ਟੋਲੋ ਨਿਊਜ਼’ ਨੇ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਦੇ ਹਵਾਲੇ ਨਾਲ ਦਿੱਤੀ ਹੈ। ਇਨ੍ਹਾਂ ’ਚੋਂ 13 ਲਾਸ਼ਾਂ ਵਾਪਸ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ, ਅਫ਼ਗਾਨ ਲੜਾਕਿਆਂ ਨੇ ਪਾਕਿਸਤਾਨੀ ਫ਼ੌਜ ਦੀਆਂ 15 ਚੌਕੀਆਂ ’ਤੇ ਕਬਜ਼ਾ ਵੀ ਕਰ ਲਿਆ ਹੈ। ਅਫ਼ਗਾਨ ਫ਼ੌਜ ਨੇ ਕਈ ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾ ਲਿਆ ਹੈ ਅਤੇ ਕਈ ਪਾਕਿਸਤਾਨੀ ਫੌਜੀ ਚੌਕੀਆਂ ਛੱਡ ਕੇ ਭੱਜ ਗਏ ਹਨ।ਰਿਪੋਰਟ ਮੁਤਾਬਕ ਨੰਗਰਹਾਰ, ਨੂਰਿਸਤਾਨ, ਕੁਨਾਰ, ਖੋਸਤ, ਪਕਤੀਆ ਅਤੇ ਪਕਤੀਕਾ ਵਰਗੇ ਸਰਹੱਦੀ ਇਲਾਕਿਆਂ ’ਚ ਦੋਵਾਂ ਪਾਸਿਆਂ ਵਿਚਾਲੇ ਸੰਘਰਸ਼ ਜਾਰੀ ਹੈ। ਇਹ ਚੌਕੀਆਂ ਨੰਗਰਹਾਰ ਦੇ ਗੋਸ਼ਤਾ ਜ਼ਿਲੇ ਅਤੇ ਕੁਨਾਰ ਸੂਬੇ ’ਚ ਡੂਰੰਡ ਲਾਈਨ ਦੇ ਨੇੜੇ ਸਥਿਤ ਹਨ। ਹਾਲਾਂਕਿ ਅਜੇ ਤੱਕ ਇਸ ਨਾਲ ਸਬੰਧਤ ਕੋਈ ਫੋਟੋ ਜਾਂ ਵੀਡੀਓ ਸਾਹਮਣੇ ਨਹੀਂ ਆਈ ਹੈ।ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ 22 ਫਰਵਰੀ ਨੂੰ ਅਫ਼ਗਾਨਿਸਤਾਨ ਦੇ ਅੰਦਰੂਨੀ ਇਲਾਕਿਆਂ ’ਚ ਹਵਾਈ ਹਮਲੇ ਕੀਤੇ ਸਨ। ਪਾਕਿਸਤਾਨ ਦਾ ਕਹਿਣਾ ਸੀ ਕਿ ਇਹ ਹਮਲੇ ਪਾਕਿਸਤਾਨੀ ਤਾਲਿਬਾਨ (ਟੀ. ਟੀ. ਪੀ.) ਅਤੇ ਇਸਲਾਮਿਕ ਸਟੇਟ ਨਾਲ ਜੁੜੇ ਟਿਕਾਣਿਆਂ ’ਤੇ ਕੀਤੇ ਗਏ ਸਨ। ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਦੱਸਿਆ ਸੀ ਕਿ ਇਹ ਕਾਰਵਾਈ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਸੀ ਅਤੇ ਲੋੜ ਪੈਣ ’ਤੇ ਭਵਿੱਖ ਵਿਚ ਵੀ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।