Horrible Accident: ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...

Wait 5 sec.

Horrible Accident: ਤੜਕ ਸਵੇਰੇ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਹਰ ਪਾਸੇ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਤੋਂ ਇੱਕ ਬਹੁਤ ਭਿਆਨਕ ਘਟਨਾ ਵਾਪਰੀ। ਇੱਥੇ ਡਿੰਡੋਰੀ ਤਾਲੁਕਾ ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੂਹ ਵਿੱਚ ਡਿੱਗ ਗਈ, ਜਿਸ ਕਾਰਨ ਇੱਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 6 ਮਾਸੂਮ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਨਾਲ ਉਕਤ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।ਜਾਣੋ ਪਰਿਵਾਰ ਨਾਲ ਕਿਵੇਂ ਵਾਪਰਿਆ ਹਾਦਸਾ?ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਵਾਪਰਿਆ ਹੈ। ਡਿੰਡੋਰੀ ਤਾਲੁਕਾ ਦੇ ਇੰਦੋਰ ਪਿੰਡ ਦਾ ਰਹਿਣ ਵਾਲਾ ਦਰਗੁੜੇ ਪਰਿਵਾਰ ਇੱਕ ਮੈਰਿਜ ਪੈਲੇਸ (ਬੈਂਕੁਏਟ ਹਾਲ) ਵਿੱਚ ਸਮਾਗਮ ਅਟੈਂਡ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਹਾਲੇ ਕਾਰ ਸਮਾਗਮ ਵਾਲੀ ਥਾਂ ਤੋਂ ਥੋੜ੍ਹੀ ਦੂਰ ਹੀ ਪਹੁੰਚੀ ਸੀ ਕਿ ਅਚਾਨਕ ਬੇਕਾਬੂ ਹੋ ਕੇ ਨੇੜੇ ਹੀ ਸਥਿਤ ਇੱਕ ਖੂਹ ਵਿੱਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਲਾਸ਼ਾਂ ਨੂੰ ਕੱਢਿਆ ਗਿਆ ਬਾਹਰਪੁਲਿਸ ਨੇ ਅੱਧੀ ਰਾਤ ਦੇ ਕਰੀਬ ਦੋ ਕ੍ਰੇਨਾਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਕਾਰ ਅਤੇ ਉਸ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿਚ 6 ਬੱਚਿਆਂ ਸਣੇ ਇਕੋ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਸੁਨੀਲ ਦੱਤੂ ਦਰਗੁੜੇ (32 ਸਾਲ), ਰੇਸ਼ਮਾ (ਸੁਨੀਲ ਦੀ ਪਤਨੀ), ਆਸ਼ਾ ਅਨਿਲ ਦਰਗੁੜੇ (32 ਸਾਲ), 6 ਬੱਚੇ (ਜਿਨ੍ਹਾਂ ਵਿੱਚ 7 ਤੋਂ 14 ਸਾਲ ਦੀਆਂ 5 ਲੜਕੀਆਂ ਅਤੇ ਇਕ 11 ਸਾਲਾ ਲੜਕਾ ਸ਼ਾਮਲ ਹੈ) ਵਜੋਂ ਹੋਈ ਹੈ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਡਿੰਡੋਰੀ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।