US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ

Wait 5 sec.

ਮੱਧ ਪੂਰਬ ਵਿੱਚ ਵਧਦੇ ਤਣਾਅ ਵਿਚਕਾਰ ਅਮਰੀਕਾ ਅਤੇ ਇਜ਼ਰਾਈਲ ਦੀਆਂ ਹਵਾਈ ਫੌਜਾਂ ਨੇ ਈਰਾਨ ਦੇ ਤੇਲ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ। ਇਸ ਨੂੰ ਨਿਸ਼ਾਨਾ ਬਣਾਉਂਦਿਆਂ ਹੋਇਆਂ ਭਾਰੀ ਬੰਬਾਰੀ ਕੀਤੀ ਹੈ।ਇਨ੍ਹਾਂ ਹਮਲਿਆਂ ਕਰਕੇ ਤਹਿਰਾਨ ਦੇ ਦੱਖਣ ਵਿੱਚ ਸਥਿਤ ਤੋਂਦਗੁਯਾਨ ਤੇਲ ਰਿਫਾਇਨਰੀ (Tondgouyan Oil Refinery) ਵਿੱਚ ਕਈ ਜ਼ਬਰਦਸਤ ਧਮਾਕੇ ਹੋਏ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਅੱਗ ਦੀਆਂ ਭਿਆਨਕ ਲਪਟਾਂ ਦੇਖੀਆਂ ਗਈਆਂ। ਈਰਾਨ ਦੀ ਸਰਕਾਰੀ ਨਿਊਜ਼ ਏਜੰਸੀ ਫਾਰਸ ਨੇ ਵੀ ਇਸ ਰਿਫਾਇਨਰੀ 'ਤੇ ਹਮਲੇ ਦੀ ਪੁਸ਼ਟੀ ਕੀਤੀ ਹੈ।Video: U.S. and Israel conducts airstrikes on Iranian Tondgouyan oil Refinery south of Tehran.pic.twitter.com/aqUFV2jltY— AZ Intel (@AZ_Intel_) March 7, 2026ਸੂਤਰਾਂ ਮੁਤਾਬਕ, ਇਹ ਕਾਰਵਾਈ ਪਿਛਲੇ ਸ਼ਨੀਵਾਰ ਨੂੰ ਕੀਤੇ ਗਏ ਉਨ੍ਹਾਂ ਸਾਂਝੇ ਹਮਲਿਆਂ ਤੋਂ ਬਾਅਦ ਹੋਈ ਹੈ, ਜਿਸ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀ ਮੌਤ ਹੋ ਗਈ ਸੀ। ਖ਼ਾਮੇਨੇਈ ਦੀ ਮੌਤ ਦੇ ਵਿਰੋਧ ਵਿੱਚ ਈਰਾਨ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਹੋਰਮੁਜ਼ ਜਲਡਮਰੂ ਨੂੰ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵਿਸ਼ਵ ਭਰ ਵਿੱਚ ਤੇਲ ਅਤੇ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।ਈਰਾਨ ਵਿੱਚ ਜਾਰੀ ਇਸ ਜੰਗੀ ਸਥਿਤੀ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਕੇ 92 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਹਨ। ਅਮਰੀਕਾ ਨੇ ਇਸ ਪੂਰੀ ਫੌਜੀ ਮੁਹਿੰਮ ਨੂੰ 'ਆਪ੍ਰੇਸ਼ਨ ਐਪਿਕ ਫਿਊਰੀ' (Operation Epic Fury) ਦਾ ਨਾਂ ਦਿੱਤਾ ਹੈ। ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਊਰਜਾ ਮਾਰਗਾਂ ਤੋਂ ਅੱਤਵਾਦੀ ਸ਼ਾਸਨ ਦਾ ਕਬਜ਼ਾ ਖਤਮ ਕਰਕੇ ਵਿਸ਼ਵ ਊਰਜਾ ਬਾਜ਼ਾਰ ਨੂੰ ਸਥਿਰ ਕਰਨਾ ਹੈ।ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।