Pakistan Air Strike On Afghanistan : ਪਾਕਿਸਤਾਨ ਵੱਲੋਂ ਕਾਬੁਲ ਵਿੱਚ ਕੀਤੇ ਗਏ ਕਥਿਤ ਹਵਾਈ ਹਮਲੇ 'ਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਮਾਰੇ ਜਾਣ 'ਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਦੇ ਸਬੰਧ ਵਿੱਚ ਇੱਕ ਸਖ਼ਤ ਬਿਆਨ ਜਾਰੀ ਕਰਕੇ ਇਸਨੂੰ ਅਣਮਨੁੱਖੀ ਅਤੇ ਨਿੰਦਣਯੋਗ ਦੱਸਿਆ ਹੈ ਅਤੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।ਭਾਰਤ ਨੇ ਹਮਲੇ ਦੀ ਕੀਤੀ ਸਖ਼ਤ ਨਿੰਦਾ ਭਾਰਤੀ ਵਿਦੇਸ਼ ਮੰਤਰਾਲੇ ਨੇ ਕਾਬੁਲ ਵਿੱਚ ਓਮਿਦ ਐਡੀਸ਼ਨ ਟ੍ਰੀਟਮੈਂਟ ਹਸਪਤਾਲ 'ਤੇ ਹੋਏ ਹਵਾਈ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਮੰਤਰਾਲੇ ਦੇ ਅਨੁਸਾਰ 16 ਮਾਰਚ ਦੀ ਰਾਤ ਨੂੰ ਕੀਤਾ ਗਿਆ ਹਮਲਾ ਵਹਿਸ਼ੀ, ਕਾਇਰਤਾਪੂਰਨ ਅਤੇ ਅਣਮਨੁੱਖੀ ਸੀ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਿਰਦੋਸ਼ ਨਾਗਰਿਕਾਂ ਦੀਆਂ ਜਾਨਾਂ ਗਈਆਂ।ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਹਸਪਤਾਲ ਇੱਕ ਅਜਿਹੀ ਸੰਸਥਾ ਸੀ ,ਜਿਸਨੂੰ ਕਿਸੇ ਵੀ ਹਾਲਤ ਵਿੱਚ ਫੌਜੀ ਨਿਸ਼ਾਨਾ ਨਹੀਂ ਮੰਨਿਆ ਜਾ ਸਕਦਾ। ਨਾਲ ਹੀ ਆਰੋਪ ਲਗਾਇਆ ਕਿ ਪਾਕਿਸਤਾਨ ਇਸ ਘਟਨਾ ਨੂੰ ਫੌਜੀ ਕਾਰਵਾਈ ਦੱਸਣ ਦੀ ਕੋਸ਼ਿਸ਼ ਕਰ ਰਿਹਾ ਹੈ।ਅਫਗਾਨਿਸਤਾਨ ਦੀ ਪ੍ਰਭੂਸੱਤਾ 'ਤੇ ਹਮਲਾਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੀਆਂ ਕਾਰਵਾਈਆਂ ਅਫਗਾਨਿਸਤਾਨ ਦੀ ਪ੍ਰਭੂਸੱਤਾ 'ਤੇ ਸਿੱਧਾ ਹਮਲਾ ਹਨ ਅਤੇ ਖੇਤਰੀ ਸ਼ਾਂਤੀ ਅਤੇ ਸਥਿਰਤਾ ਲਈ ਗੰਭੀਰ ਖ਼ਤਰਾ ਹਨ। ਇਹ ਕਦਮ ਪਾਕਿਸਤਾਨ ਦੇ ਲਾਪਰਵਾਹ ਰਵੱਈਏ ਨੂੰ ਵੀ ਦਰਸਾਉਂਦਾ ਹੈ।ਭਾਰਤ ਨੇ ਆਰੋਪ ਲਗਾਇਆ ਕਿ ਪਾਕਿਸਤਾਨ ਆਪਣੀਆਂ ਅੰਦਰੂਨੀ ਸਮੱਸਿਆਵਾਂ ਤੋਂ ਧਿਆਨ ਹਟਾਉਣ ਲਈ ਸਰਹੱਦ ਪਾਰ ਹਿੰਸਾ ਦਾ ਸਹਾਰਾ ਲੈ ਰਿਹਾ ਹੈ ਅਤੇ ਇਹ ਘਟਨਾ ਉਸ ਰੁਝਾਨ ਦਾ ਹਿੱਸਾ ਹੈ।ਰਮਜ਼ਾਨ ਦੌਰਾਨ ਹਮਲਾ ਹੋਰ ਵੀ ਨਿੰਦਣਯੋਗਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅਜਿਹਾ ਹਮਲਾ ਇਸਨੂੰ ਹੋਰ ਵੀ ਨਿੰਦਣਯੋਗ ਬਣਾਉਂਦਾ ਹੈ। ਇਹ ਸ਼ਾਂਤੀ, ਆਤਮ-ਨਿਰੀਖਣ ਅਤੇ ਹਮਦਰਦੀ ਦਾ ਸਮਾਂ ਹੈ ਅਤੇ ਹਸਪਤਾਲਾਂ ਅਤੇ ਮਰੀਜ਼ਾਂ ਨੂੰ ਨਿਸ਼ਾਨਾ ਬਣਾਉਣਾ ਕਿਸੇ ਵੀ ਧਰਮ ਜਾਂ ਕਾਨੂੰਨ ਅਧੀਨ ਜਾਇਜ਼ ਨਹੀਂ ਹੈ।ਅੰਤਰਰਾਸ਼ਟਰੀ ਕਾਰਵਾਈ ਦੀ ਮੰਗਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਅਤੇ ਅਫਗਾਨਿਸਤਾਨ ਵਿੱਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ।ਪੀੜਤਾਂ ਪ੍ਰਤੀ ਸੰਵੇਦਨਾਵਿਦੇਸ਼ ਮੰਤਰਾਲੇ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਭਾਰਤ ਨੇ ਇਸ ਮੁਸ਼ਕਲ ਸਮੇਂ ਵਿੱਚ ਅਫਗਾਨਿਸਤਾਨ ਦੇ ਲੋਕਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਆਪਣਾ ਸਮਰਥਨ ਦੁਹਰਾਇਆ ਹੈ।