Haryana Rajya Sabha elections : ਰਾਜ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਕਾਂਗਰਸ 'ਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਰਾਜ ਸਭਾ ਦੀਆਂ ਦੋ ਸੀਟਾਂ ਲਈ ਸੋਮਵਾਰ ਨੂੰ ਹੋਈ ਵੋਟਿੰਗ ਦੌਰਾਨ ਪੰਜ ਵਿਧਾਇਕਾਂ ਵੱਲੋਂ ਕਰਾਸ ਵੋਟਿੰਗ ਕੀਤੀ ਗਈ ਸੀ। ਅੱਜ ਹਰਿਆਣਾ ਕਾਂਗਰਸ ਵੱਲੋਂ ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਕਰਨ ਵਾਲੇ ਪੰਜ ਵਿਧਾਇਕਾਂ ਵਿੱਚੋਂ ਚਾਰ ਦੇ ਨਾਮ ਜਨਤਕ ਕਰ ਦਿੱਤੇ ਹਨ, ਜਦੋਂ ਕਿ ਇਕ ਦਾ ਨਾਮ ਹਾਲੇ ਵੀ ਗੁਪਤ ਰੱਖਿਆ ਗਿਆ ਹੈ।ਕਾਂਗਰਸ ਦਾ ਦਾਅਵਾ ਹੈ ਕਿ ਰਾਜ ਸਭਾ ਚੋਣ ਦੌਰਾਨ ਨਾਰਾਇਣਗੜ੍ਹ ਤੋਂ ਵਿਧਾਇਕਾ ਸ਼ੈਲੀ ਚੌਧਰੀ, ਪੁਨਹਾਨਾ ਤੋਂ ਵਿਧਾਇਕ ਮੁਹੰਮਦ ਇਲਿਆਸ, ਹਥੀਨ ਤੋਂ ਵਿਧਾਇਕ ਮੁਹੰਮਦ ਇਸਰਾਈਲ ਅਤੇ ਸਢੌਰਾ ਤੋਂ ਵਿਧਾਇਕ ਰੇਣੂਬਾਲਾ ਨੇ ਕਰਾਸ ਵੋਟਿੰਗ ਕਰਦਿਆਂ ਭਾਜਪਾ ਦੇ ਹੱਕ ਵਿੱਚ ਵੋਟ ਦੀ ਵਰਤੋਂ ਕੀਤੀ ਹੈ। ਹਾਲਾਂਕਿ, ਕਾਂਗਰਸ ਪਾਰਟੀ ਵੱਲੋਂ ਹਾਲੇ ਇਕ ਵਿਧਾਇਕ ਦਾ ਨਾਂ ਜਨਤਕ ਨਹੀਂ ਕੀਤਾ ਗਿਆ।ਘਰੇਲੂ LPG Cylinder ਦਾ ਰੰਗ ਲਾਲ ਕਿਉਂ ਹੁੰਦਾ ਹੈ?ਕਾਂਗਰਸ ਪਾਰਟੀ ਨੇ ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਕਰਨ ਵਾਲੇ ਚਾਰੋਂ ਵਿਧਾਇਕਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰ ਕੇ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚਾਰੋਂ ਵਿਧਾਇਕਾਂ ਤੋਂ ਸੱਤ ਦਿਨਾਂ ਵਿੱਚ ਜਵਾਬ ਤਲਬ ਕੀਤਾ ਗਿਆ ਹੈ। ਉਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਸਵਾਲ ਉੱਠ ਰਹੇ ਹਨ ਕਿ ਪਾਰਟੀ ਨੇ ਇਨ੍ਹਾਂ ਵਿਧਾਇਕਾਂ ਨੂੰ ਸਿਰਫ਼ ਕਾਰਨ ਦੱਸੋ ਨੋਟਿਸ ਕਿਉਂ ਜਾਰੀ ਕੀਤੇ ? ਜਦੋਂ ਇਨ੍ਹਾਂ ਸਾਰੇ ਵਿਧਾਇਕਾਂ ਨੇ ਪਾਰਟੀ ਲਾਈਨ ਦੇ ਵਿਰੁੱਧ ਵੋਟ ਪਾਈ ਸੀ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਹੀਂ ਕੱਢਿਆ ਗਿਆ? ਪਾਰਟੀ ਨੇ ਓਡੀਸ਼ਾ ਵਿੱਚ ਵੀ ਅਜਿਹਾ ਹੀ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਭਵਿੱਖ ਵਿੱਚ ਇਨ੍ਹਾਂ ਵਿਧਾਇਕਾਂ ਵਿਰੁੱਧ ਸਖ਼ਤ ਕਾਰਵਾਈ ਕਰ ਸਕਦੀ ਹੈ। ਦੋ ਵਿਧਾਇਕਾਂ ਨੇ ਪਾਰਟੀ ਦਫ਼ਤਰ ਦੇ ਬਾਹਰ ਦਿੱਤਾ ਧਰਨਾਅੱਜ ਕਰਾਸ ਵੋਟ ਕਰਨ ਵਾਲੇ ਵਿਧਾਇਕਾਂ ਦੇ ਨਾਮ ਜਨਤਕ ਹੋਣ ਤੋਂ ਪਹਿਲਾਂ ਦੋ ਵਿਧਾਇਕ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ। ਇਸ ਮੌਕੇ ਸਿਰਸਾ ਤੋਂ ਵਿਧਾਇਕ ਗੋਕੁਲ ਸੇਤੀਆ ਤੇ ਨਾਂਗਲ ਚੌਧਰੀ ਤੋਂ ਵਿਧਾਇਕ ਮੰਜੂ ਚੌਧਰੀ ਨੇ ਪਾਰਟੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਦੋਵੇਂ ਵਿਧਾਇਕਾਂ ਨੇ ਚੋਣਾਂ ਦੌਰਾਨ ਕਰਾਸ ਵੋਟਿੰਗ ਕਰਨ ਵਾਲੇ ਅਤੇ ਵੋਟਾਂ ਰੱਦ ਹੋਣ ਵਾਲੇ ਵਿਧਾਇਕਾਂ ਦੇ ਨਾਮ ਜਨਤਕ ਕਰਨ ਦੀ ਮੰਗ ਕੀਤੀ ਸੀ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦੋਵਾਂ ਨੂੰ ਆਪਣੇ ਨਾਲ ਵਿਧਾਨ ਸਭਾ ਲੈ ਗਏ।ਦੱਸ ਦੇਈਏ ਕਿ ਹਰਿਆਣਾ ਰਾਜ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹਰਿਆਣਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਮ ਕੁਮਾਰ ਗੁੱਜਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਮ ਕੁਮਾਰ ਗੁੱਜਰ ਕਰਾਸ ਵੋਟਿੰਗ ਕਰਨ ਵਾਲੀ ਸ਼ੈਲੀ ਚੌਧਰੀ ਦੇ ਪਤੀ ਹਨ।