Ration Card Holders: ਦੇਸ਼ ਦੇ ਕਰੋੜਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਲਈ ਅਪ੍ਰੈਲ ਦਾ ਮਹੀਨਾ ਬਹੁਤ ਖ਼ਾਸ ਰਹੇਗਾ। ਦਰਅਸਲ, ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ਦੇ ਦੌਰ ਵਿੱਚ ਆਮ ਲੋਕਾਂ ਦੇ ਬਜਟ ਨੂੰ ਸੁਖਾਲਾ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' (PMGkay) ਦੇ ਤਹਿਤ ਹੁਣ ਲਾਭਪਾਤਰੀਆਂ ਨੂੰ ਅਪ੍ਰੈਲ ਮਹੀਨੇ ਵਿੱਚ ਹੀ ਤਿੰਨ ਮਹੀਨਿਆਂ ਦਾ ਰਾਸ਼ਨ ਇੱਕੋ ਵਾਰ ਮੁਹੱਈਆ ਕਰਵਾਇਆ ਜਾਵੇਗਾ।ਇਨ੍ਹਾਂ 3 ਮਹੀਨਿਆਂ ਦਾ ਕੋਟਾ ਇਕੱਠਾ ਮਿਲੇਗਾਜਾਣਕਾਰੀ ਲਈ ਦੱਸ ਦੇਈਏ ਕਿ ਖੁਰਾਕ ਅਤੇ ਜਨਤਕ ਵੰਡ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਪਾਤਰ ਲਾਭਪਾਤਰੀਆਂ ਨੂੰ ਅਪ੍ਰੈਲ, ਮਈ ਅਤੇ ਜੂਨ 2026 ਦਾ ਰਾਸ਼ਨ ਇੱਕੋ ਵਾਰ ਵੰਡਿਆ ਜਾਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਹਰ ਮਹੀਨੇ ਰਾਸ਼ਨ ਲੈਣ ਲਈ ਡਿਪੂਆਂ 'ਤੇ ਜਾਣ ਵਿੱਚ ਮੁਸ਼ਕਲ ਮਹਿਸੂਸ ਕਰਦੇ ਹਨ ਜਾਂ ਜਿਨ੍ਹਾਂ ਦੇ ਘਰਾਂ ਤੋਂ ਰਾਸ਼ਨ ਦੀਆਂ ਦੁਕਾਨਾਂ ਕਾਫ਼ੀ ਦੂਰ ਹਨ। ਪਿੰਡਾਂ ਅਤੇ ਪਹਾੜੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ, ਜਿਨ੍ਹਾਂ ਨੂੰ ਰਾਸ਼ਨ ਲਈ ਲੰਬੀ ਦੂਰੀ ਤੈਅ ਕਰਨੀ ਪੈਂਦੀ ਸੀ, ਹੁਣ ਇੱਕ ਵਾਰ ਜਾਣ 'ਤੇ ਹੀ 3 ਮਹੀਨਿਆਂ ਦਾ ਸਟਾਕ ਮਿਲ ਜਾਵੇਗਾ।ਰਾਸ਼ਨ ਦੀ ਦੁਕਾਨ ਦੇ ਨਹੀਂ ਕੱਟਣੇ ਪੈਣਗੇ ਚੱਕਰਇਸ ਨਵੀਂ ਵਿਵਸਥਾ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਲਾਭਪਾਤਰੀਆਂ ਨੂੰ ਹਰ ਮਹੀਨੇ ਰਾਸ਼ਨ ਦੀ ਦੁਕਾਨ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਵਾਰ-ਵਾਰ ਲੰਬੀਆਂ ਲਾਈਨਾਂ ਵਿੱਚ ਲੱਗਣ ਦੀ ਪਰੇਸ਼ਾਨੀ ਖ਼ਤਮ ਹੋ ਜਾਵੇਗੀ। ਇਸ ਦੇ ਨਾਲ ਹੀ ਕੰਮਕਾਜੀ ਲੋਕਾਂ ਨੂੰ ਰਾਹਤ ਮਿਲੇਗੀ। ਜਿਹੜੇ ਲੋਕ ਦਿਹਾੜੀਦਾਰ ਹਨ, ਉਨ੍ਹਾਂ ਲੋਕਾਂ ਨੂੰ ਹਰ ਮਹੀਨੇ ਛੁੱਟੀ ਲੈ ਕੇ ਰਾਸ਼ਨ ਲੈਣ ਜਾਣ ਦੀ ਟੈਨਸ਼ਨ ਖ਼ਤਮ ਹੋ ਜਾਵੇਗੀ। ਇੰਝ ਮਿਲੇਗਾ ਆਮ ਜਨਤਾ ਨੂੰ ਲਾਭਇਸ ਦੌਰਾਨ ਲਾਭਪਾਤਰੀ ਆਪਣੇ ਨਜ਼ਦੀਕੀ ਸਰਕਾਰੀ ਰਾਸ਼ਨ ਡਿਪੂ (Fair Price Shop) ਤੋਂ ਤੈਅ ਸਮੇਂ ਅਤੇ ਤਰੀਕ ਅਨੁਸਾਰ ਆਪਣਾ ਰਾਸ਼ਨ ਪ੍ਰਾਪਤ ਕਰ ਸਕਦੇ ਹਨ। ਵੰਡ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਲਈ ਕਈ ਥਾਵਾਂ 'ਤੇ ਡਿਜੀਟਲ ਸਿਸਟਮ ਅਤੇ ਈ-ਪੌਸ (e-POS) ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਲਾਭਪਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਸ਼ਨ ਲੈਣ ਵੇਲੇ ਆਪਣਾ ਰਾਸ਼ਨ ਕਾਰਡ ਜਾਂ ਆਧਾਰ ਕਾਰਡ ਨਾਲ ਜ਼ਰੂਰ ਰੱਖਣ ਤਾਂ ਜੋ ਕੋਈ ਦਿੱਕਤ ਨਾ ਆਵੇ। ਸਰਕਾਰ ਦੀ ਇਹ ਪਹਿਲ ਸਮਾਜ ਦੇ ਕਮਜ਼ੋਰ ਵਰਗ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ।