Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...

Wait 5 sec.

Big Blast: ਇੱਕ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਆਟੋਮੋਬਾਈਲ ਪਾਰਟਸ ਫੈਕਟਰੀ 'ਚ ਅੱਗ ਲੱਗਣ ਤੋਂ ਬਾਅਦ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ। ਇਹ ਘਟਨਾ ਦੱਖਣੀ ਕੋਰੀਆ ਦੇ ਡੇਜੇਓਨ 'ਚ ਵਾਪਰੀ। ਜਿੱਥੇ ਭਿਆਨਕ ਅੱਗ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, 59 ਹੋਰ ਜ਼ਖਮੀ ਹੋਏ ਅਤੇ 4 ਲਾਪਤਾ ਹਨ। ਗ੍ਰਹਿ ਮਾਮਲਿਆਂ ਤੇ ਸੁਰੱਖਿਆ ਮੰਤਰਾਲੇ ਨੇ ਦੱਸਿਆ ਕਿ 25 ਲੋਕ ਗੰਭੀਰ ਜ਼ਖਮੀ ਹੋਏ ਹਨ। ਇਸ 'ਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਦੁਪਹਿਰ ਨੂੰ ਅੱਗ ਲੱਗਣ ਤੋਂ ਬਾਅਦ 500 ਤੋਂ ਵੱਧ ਫਾਇਰਫਾਈਟਰ, ਪੁਲਿਸ ਅਤੇ ਐਮਰਜੈਂਸੀ ਕਰਮਚਾਰੀ ਬਚਾਅ ਕਾਰਜਾਂ ਲਈ ਤਾਇਨਾਤ ਕੀਤੇ ਗਏ ਸਨ।WATCH: Large plumes of smoke following massive fire at auto parts factory in Daejeon, South Korea; at least 50 people injured, others feared missing. pic.twitter.com/VOadcCxby1— AZ Intel (@AZ_Intel_) March 20, 2026 ਅਚਾਨਕ ਹੋਇਆ ਜ਼ੋਰਦਾਰ ਧਮਾਕਾਸ਼ਹਿਰ ਦੇ ਡੇਡੋਕ ਜ਼ਿਲ੍ਹੇ ਦੇ ਫਾਇਰ ਚੀਫ ਨਾਮ ਡਿਊਕ-ਵੂ ਨੇ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 1:18 ਵਜੇ ਮਿਲੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ, ਪਰ ਗਵਾਹਾਂ ਨੇ ਧਮਾਕੇ ਦੀ ਆਵਾਜ਼ ਸੁਣੀ। ਅਧਿਕਾਰੀਆਂ ਨੇ ਕਿਹਾ ਕਿ ਬਚਾਅ ਕਰਮਚਾਰੀਆਂ ਨੇ ਘੱਟੋ-ਘੱਟ 10 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਘੱਟੋ-ਘੱਟ 59 ਹੋਰ ਜ਼ਖਮੀ ਹੋਏ ਹਨ ਅਤੇ 4 ਲਾਪਤਾ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।