YouTuber Death: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਮਸ਼ਹੂਰ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਤੇਲੰਗਾਨਾ ਦੇ ਜਗਤੀਆਲ ਜ਼ਿਲ੍ਹੇ ਵਿੱਚ ਇਹ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਮਸ਼ਹੂਰ ਯੂਟਿਊਬਰ ਦਾ ਉਸ ਦੇ ਆਪਣੇ ਹੀ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ 20 ਸਾਲਾ ਵੈਸ਼ਨਵੀ ਵਜੋਂ ਹੋਈ ਹੈ।ਖੂਨ ਨਾਲ ਲੱਥਪੱਥ ਮਿਲੀ ਲਾਸ਼ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਵੈਸ਼ਨਵੀ ਦੀ ਲਾਸ਼ ਮੰਗਲਵਾਰ ਨੂੰ ਮਾਧਾਪੁਰ ਪਿੰਡ ਵਿੱਚ ਸਥਿਤ ਉਸਦੇ ਮਾਪਿਆਂ ਦੇ ਘਰ ਤੋਂ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਕੋਰੁਤਲਾ ਦੇ ਇੰਸਪੈਕਟਰ ਸੁਰੇਸ਼ ਨੇ ਦੱਸਿਆ ਕਿ ਵੈਸ਼ਨਵੀ ਦੇ ਪਿਤਾ ਐੱਸ. ਆਰ. ਦੁਰਗਾ ਪ੍ਰਸਾਦ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਪਤੀ ਚਿਤਾਰੀ ਹਰੀਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰੀਪ੍ਰਸਾਦ ਨੇ ਆਪਣੀ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤਾ। ਉਸ ਨੇ ਪਹਿਲਾਂ ਵੈਸ਼ਨਵੀ ਦਾ ਗਲਾ ਘੁੱਟਿਆ ਅਤੇ ਫਿਰ ਚਾਕੂ ਨਾਲ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦਾ ਵਿਆਹ ਕਰੀਬ 10 ਮਹੀਨੇ ਪਹਿਲਾਂ ਹੀ ਹੋਇਆ ਸੀ।ਦਾਜ ਦੀ ਮੰਗ ਨੂੰ ਲੈ ਕੇ ਹੁੰਦਾ ਸੀ ਤਸ਼ੱਦਦਮ੍ਰਿਤਕਾ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਵਿਆਹ ਤੋਂ ਬਾਅਦ ਹੀ ਵੈਸ਼ਨਵੀ ਦਾ ਪਤੀ, ਸੱਸ ਅਤੇ ਦਿਓਰ ਦਾਜ ਲਈ ਉਸ ਨੂੰ ਲਗਾਤਾਰ ਪ੍ਰੇਸ਼ਾਨ ਕਰਦੇ ਸਨ। ਪੁਲਿਸ ਨੇ ਕਿਹਾ ਕਿ ਹਰੀਪ੍ਰਸਾਦ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਨਿਆਂਇਕ ਹਿਰਾਸਤ ਦੀ ਬੇਨਤੀ ਕੀਤੀ ਜਾਵੇਗੀ। ਹਰੀਪ੍ਰਸਾਦ ਨੂੰ ਕਤਲ ਕੇਸ ਵਿੱਚ ਮੁੱਖ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਪੁਲਸ ਵੱਲੋਂ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਇਸ ਕਤਲ ਵਿੱਚ ਉਕਸਾਉਣ ਜਾਂ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।