Helicopter Crash: ਵੱਡੀ ਖਬਰ, ਸਮੁੰਦਰ 'ਚ ਕ੍ਰੈਸ਼ ਹੋਇਆ ਫ਼ੌਜ ਦਾ ਹੈਲੀਕਾਪਟਰ! ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀ...

Wait 5 sec.

Helicopter Crash: ਫੌਜੀ ਹੈਲੀਕਾਪਟਰ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਿਡਲ ਈਸਟ ਇਰਾਨ ਨਾਲ ਜੰਗ ਵਿਚਾਲੇ ਕਤਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰੱਖਿਆ ਮੰਤਰਾਲੇ ਨੇ ਐਤਵਾਰ ਸਵੇਰੇ ਦੱਸਿਆ ਕਿ ਕਤਰ ਦਾ ਇੱਕ ਫ਼ੌਜੀ ਹੈਲੀਕਾਪਟਰ ਆਪਣੀ ਨਿਯਮਤ ਡਿਊਟੀ ਦੌਰਾਨ ਤਕਨੀਕੀ ਖ਼ਰਾਬੀ ਦਾ ਸ਼ਿਕਾਰ ਹੋ ਕੇ ਸਮੁੰਦਰ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਮੰਤਰਾਲੇ ਨੇ 'X' 'ਤੇ ਕਿਹਾ, "ਕਤਰ ਦੇ ਖੇਤਰੀ ਪਾਣੀਆਂ ਵਿੱਚ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦੇ ਚਾਲਕ ਦਲ ਦੇ ਮੈਂਬਰਾਂ ਅਤੇ ਯਾਤਰੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਅਸੀਂ ਸਥਿਤੀ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ।"ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀ ਰਿਪੋਰਟਾਂ ਅਨੁਸਾਰ, ਹੈਲੀਕਾਪਟਰ ਵਿੱਚ ਉਡਾਣ ਦੌਰਾਨ ਕੋਈ ਨੁਕਸ ਪੈ ਗਿਆ ਸੀ, ਜਿਸ ਕਾਰਨ ਪਾਇਲਟ ਇਸ 'ਤੇ ਕੰਟਰੋਲ ਗੁਆ ਬੈਠਾ ਅਤੇ ਹੈਲੀਕਾਪਟਰ ਸਮੁੰਦਰ ਵਿੱਚ ਜਾ ਡਿੱਗਿਆ। ਕਤਰ ਦੇ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੀਆਂ ਵਿਸ਼ੇਸ਼ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਸਮੁੰਦਰ ਵਿੱਚ ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀਆਂ ਦਾ ਪਤਾ ਲਗਾਉਣ ਲਈ ਗੋਤਾਖੋਰਾਂ ਅਤੇ ਕੋਸਟ ਗਾਰਡ ਦੀਆਂ ਕਿਸ਼ਤੀਆਂ ਦੀ ਮਦਦ ਲਈ ਜਾ ਰਹੀ ਹੈ। ਮੰਤਰਾਲੇ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਹੈਲੀਕਾਪਟਰ ਵਿੱਚ ਕੁੱਲ ਕਿੰਨੇ ਲੋਕ ਸਵਾਰ ਸਨ।ਇਹ ਹਾਦਸਾ ਅਜਿਹੇ ਸਮੇਂ ਵਾਪਰਿਆ ਹੈ ਜਦੋਂ ਪੂਰਾ ਮਿਡਲ ਈਸਟ ਇਰਾਨ-ਅਮਰੀਕਾ ਜੰਗ ਕਾਰਨ ਭਾਰੀ ਤਣਾਅ ਵਿੱਚ ਹੈ। ਕਤਰ ਪਿਛਲੇ ਕੁਝ ਦਿਨਾਂ ਵਿੱਚ ਕਈ ਹਮਲਿਆਂ ਦਾ ਸਾਹਮਣਾ ਕਰ ਚੁੱਕਾ ਹੈ, ਪਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਹੈਲੀਕਾਪਟਰ ਦੁਰਘਟਨਾ ਦਾ ਮੌਜੂਦਾ ਜੰਗ ਜਾਂ ਕਿਸੇ ਦੁਸ਼ਮਣ ਦੀ ਕਾਰਵਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਿਰਫ਼ ਇੱਕ ਤਕਨੀਕੀ ਹਾਦਸਾ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।