Kerala News : ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਕੋੱਟਮਪਾਰਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰਕ ਝਗੜੇ ਨੇ ਹਿੰਸਕ ਰੂਪ ਲੈ ਲਿਆ ਹੈ। ਇਸ ਮਾਮਲੇ ਵਿੱਚ ਇੱਕ ਸੱਸ ਨੇ ਗੁੱਸੇ 'ਚ ਆ ਕੇ ਆਪਣੀ ਨੂੰਹ 'ਤੇ ਦਾਤਰੀ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।ਜਾਣਕਾਰੀ ਅਨੁਸਾਰ ਸੁਨੀਲ ਬਾਬੂ ਦੀ 28 ਸਾਲਾ ਪਤਨੀ ਰਾਜੀਲਾ ਆਪਣੇ ਪਤੀ, ਬੱਚਿਆਂ ਅਤੇ 70 ਸਾਲਾ ਸੱਸ ਸ਼ਾਂਤਾ ਨਾਲ ਇੱਕੋ ਘਰ ਵਿੱਚ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਸੱਸ ਅਤੇ ਨੂੰਹ ਦਾ ਲੰਬੇ ਸਮੇਂ ਤੋਂ ਘਰੇਲੂ ਝਗੜਾ ਚੱਲ ਰਿਹਾ ਸੀ ਅਤੇ ਦੋਵਾਂ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ।ਬਰਨਾਲਾ ‘ਚ ਗੈਸ ਦੀ ਕਿੱਲਤ ਦੌਰਾਨ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀਨੂੰਹ ਨੇ ਚਾਹ ਬਣਾਉਣ ਤੋਂ ਕੀਤਾ ਇਨਕਾਰ ਘਟਨਾ ਵਾਲੇ ਦਿਨ ਸੁਨੀਲ ਬਾਬੂ ਕੰਮ ਲਈ ਘਰ ਤੋਂ ਬਾਹਰ ਸੀ। ਸ਼ਾਂਤਾ ਨੇ ਆਪਣੀ ਨੂੰਹ ਰਾਜੀਲਾ ਨੂੰ ਚਾਹ ਬਣਾਉਣ ਲਈ ਕਿਹਾ। ਰਜੀਲਾ ਨੇ ਇਨਕਾਰ ਕਰ ਦਿੱਤਾ, ਜਿਸ ਕਾਰਨ ਦੋਵਾਂ ਵਿਚਕਾਰ ਬਹਿਸ ਹੋ ਗਈ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਗੁੱਸੇ ਵਿੱਚ ਆ ਕੇ ਸ਼ਾਂਤਾ ਨੇ ਘਰ ਵਿੱਚ ਰੱਖੀ ਦਾਤਰੀ ਚੁੱਕ ਲਈ ਅਤੇ ਰਾਜੀਲਾ 'ਤੇ ਹਮਲਾ ਕਰ ਦਿੱਤਾ।ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ,ਜਾਣੋ ਪੂਰਾ ਮਾਮਲਾਨੂੰਹ ਦੀ ਇਲਾਜ ਦੌਰਾਨ ਮੌਤ ਹਮਲੇ ਵਿੱਚ ਰਾਜੀਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਡਿੱਗ ਪਈ। ਇਸ ਘਟਨਾ ਨੂੰ ਦੇਖ ਕੇ ਉਸਦਾ ਛੋਟਾ ਬੱਚਾ ਉੱਚੀ-ਉੱਚੀ ਰੋਣ ਲੱਗ ਪਿਆ। ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀ ਰਾਜੀਲਾ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ। ਰਾਜੀਲਾ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਪਰ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਆਰੋਪੀ ਸੱਸ ਸ਼ਾਂਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।