Man Poisons Wife And 4 Children: ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਵਜ਼ੀਰਪੁਰ ਪਿੰਡ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ 4 ਬੱਚਿਆਂ ਨੂੰ ਜ਼ਹਿਰ ਦੇ ਕੇ ਉਨ੍ਹਾਂ ਦੀ ਜਾਨ ਲੈ ਲਈ ਅਤੇ ਉਸ ਤੋਂ ਬਾਅਦ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਦੀ ਪਛਾਣ ਨਾਜ਼ਿਮ ਵਜੋਂ ਹੋਈ ਹੈ, ਜੋ ਮੂਲ ਰੂਪ 'ਚ ਮੁਰਾਦਾਬਾਦ ਦਾ ਰਹਿਣ ਵਾਲਾ ਹੈ ਅਤੇ ਗੁਰੂਗ੍ਰਾਮ 'ਚ ਇਕ ਸੈਲੂਨ ਚਲਾਉਂਦਾ ਸੀ।ਹੱਥ ਦੀ ਨਸ ਕੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ 'ਚ 35 ਸਾਲਾ ਔਰਤ ਅਤੇ 14, 12, 10 ਅਤੇ 8 ਸਾਲ ਦੇ 4 ਬੱਚੇ ਸ਼ਾਮਲ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਾਜ਼ਿਮ ਨੇ ਆਪਣੇ ਹੱਥ ਦੀ ਨਸ ਕੱਟ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਨਵੀਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਮੁਲਜ਼ਮ ਘਰੇਲੂ ਕਲੇਸ਼ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਪੁਲਿਸ ਅਨੁਸਾਰ ਇਹ ਘਟਨਾ ਸ਼ਾਮ 6:00 ਤੋਂ 7:00 ਵਜੇ ਦੇ ਵਿਚਕਾਰ ਵਾਪਰੀ ਹੈ। ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ ਪਰਿਵਾਰਸਥਾਨਕ ਨਿਵਾਸੀਆਂ ਅਨੁਸਾਰ ਨਾਜ਼ਿਮ ਦਾ ਪਰਿਵਾਰ ਪਿਛਲੇ 8-9 ਮਹੀਨਿਆਂ ਤੋਂ ਇਸ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਗੁਆਂਢੀਆਂ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਅਤੇ ਹੈਰਾਨੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਪਰਿਵਾਰ 'ਚ ਚੱਲ ਰਹੇ ਅਜਿਹੇ ਮਤਭੇਦਾਂ ਬਾਰੇ ਭਿਣਕ ਤੱਕ ਨਹੀਂ ਸੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।