Raghav Chadha will meet President : ਆਮ ਆਦਮੀ ਪਾਰਟੀ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ, ਰਾਜਨੀਤਿਕ ਬਦਲੇ ਦੀ ਭਾਵਨਾ ਅਤੇ ਹਾਲ ਹੀ ਵਿੱਚ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਂਸਦਾਂ ਖਿਲਾਫ਼ ਟਾਰਗੇਟ ਕਾਰਵਾਈ ਦਾ ਮੁੱਦਾ ਉਠਾਉਣ ਦੀ ਗੱਲ ਕਹੀ ਸੀ। ਸੂਤਰਾਂ ਅਨੁਸਾਰ ਰਾਸ਼ਟਰਪਤੀ ਨੇ ਰਾਘਵ ਚੱਢਾ ਅਤੇ ਤਿੰਨ ਹੋਰ ਸੰਸਦ ਮੈਂਬਰਾਂ ਨੂੰ 5 ਮਈ ਨੂੰ ਸਵੇਰੇ 10:40 ਵਜੇ ਮੁਲਾਕਾਤ ਦਾ ਸਮਾਂ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਵੀ ਉਸੇ ਦਿਨ ਮਿਲਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਦੁਪਹਿਰ 12 ਵਜੇ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਸਾਰੇ 'ਆਪ' ਵਿਧਾਇਕ ਵੀ ਦਿੱਲੀ ਜਾਣਗੇ, ਹਾਲਾਂਕਿ ਰਾਸ਼ਟਰਪਤੀ ਨਾਲ ਮੁੱਖ ਮੰਤਰੀ ਇਕੱਲੇ ਮੁਲਾਕਾਤ ਕਰਨਗੇ।ਸੂਤਰਾਂ ਅਨੁਸਾਰ ਮੀਟਿੰਗ 'ਚ ਮੁੱਖ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਦੇ ਉਨ੍ਹਾਂ ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਦਾ ਮੁੱਦਾ ਉਠਾਇਆ ਜਾਵੇਗਾ , ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਨੂੰ ਇਨ੍ਹਾਂ ਸੰਸਦ ਮੈਂਬਰਾਂ ਨੂੰ ਵਾਪਸ ਬੁਲਾਉਣ ਦੀ ਮੰਗ ਰੱਖ ਸਕਦੇ ਹਨ। ਇਸ ਦੇ ਇਲਾਵਾ ਮੀਟਿੰਗ ਵਿੱਚ ਮੌਜੂਦਾ ਹਾਲਾਤਾਂ ਅਤੇ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਪਾਰਟੀ ਨੇ 88 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਪ੍ਰਸਤਾਵ ਪੰਜਾਬ ਸਰਕਾਰ ਨੇ 1 ਮਈ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰ ਦਿੱਤਾ , ਜਿਸ ਨਾਲ ਸਰਕਾਰ ਦੀ ਸਥਿਰਤਾ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ 'ਤੇ ਵਿਰਾਮ ਲੱਗ ਗਿਆ। 94 ਵਿੱਚੋਂ 88 ਵਿਧਾਇਕਾਂ ਨੇ ਵਿਸ਼ਵਾਸ ਪ੍ਰਸਤਾਵ ਦੇ ਹੱਕ ਵਿੱਚ ਵੋਟ ਪਾਈ। ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਕੀਤਾ। ਜੇਲ੍ਹ ਵਿੱਚ ਬੰਦ ਵਿਧਾਇਕ ਗੈਰਹਾਜ਼ਰ ਰਹੇ।ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਸੱਤ ਰਾਜ ਸਭਾ ਸੰਸਦ ਮੈਂਬਰ ਹਨ। ਇਨ੍ਹਾਂ ਵਿੱਚੋਂ 6 ਸੰਸਦ ਮੈਂਬਰ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਹਨ, ਜਦੋਂ ਕਿ ਇੱਕ ਪਾਰਟੀ ਵਿੱਚ ਹੈ। ਪਾਰਟੀ ਦੇ ਲੋਕ ਸਭਾ ਵਿੱਚ ਤਿੰਨ ਸੰਸਦ ਮੈਂਬਰ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ 'ਆਪ' ਇੱਕ ਰਾਸ਼ਟਰੀ ਪਾਰਟੀ ਹੈ, ਇਸ ਲਈ ਰਾਜ ਸਭਾ ਵਿੱਚ ਪ੍ਰਤੀਨਿਧਤਾ ਪ੍ਰਾਪਤ ਕਰਨਾ ਇਸ ਲਈ ਮਹੱਤਵਪੂਰਨ ਹੈ।