Stubble Burning in Punjab | ਪਰਾਲੀ ਸਾੜਨ 'ਤੇ ਹੋਵੇਗਾ ਸਖ਼ਤ ਐਕਸ਼ਨ, ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ!|Abp sanjha

Wait 5 sec.

ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਅੱਜ ਸ਼ਾਮ ਚਰਚਾ ਵਿਚ ਆਇਆ ਹੈ ਜਿਸ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਪ੍ਰਧਾਨ ਸ੍ਰੀ ਧਾਮੀ ਨੇ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰੇ ਦੇ ਦਰਬਾਰ ਸਾਹਿਬ ਅੰਦਰ ਸਿਆਸੀ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕੇ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਜ਼ਰੂਰ ਹੋਵੇਗੀ।