ਅੱਜ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣਨਗੇ ਨੀਤੀਸ਼ ਕੁਮਾਰ; PM ਮੋਦੀ ਸਮੇਤ ਵੱਡੇ ਆਗੂ ਕਰਨਗੇ ਸ਼ਿਰਕਤ, 20 ਮੰਤਰੀ ਚੁੱਕ ਸਕਦੇ ਸਹੁੰ

Wait 5 sec.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀਕਿ ਅੱਜ ਬਿਹਾਰ ਦੀ ਰਾਜਨੀਤੀ ਵਿੱਚ ਇੱਕ ਨਵਾਂ ਚੈਪਟਰ ਜੋੜਣ ਜਾ ਰਹੇ ਹਨ। ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਬਣਨਗੇ ਜੋ ਗਾਂਧੀ ਮੈਦਾਨ ਵਿੱਚ ਕਿਸੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਅੱਜ ਗਾਂਧੀ ਮੈਦਾਨ ਵਿੱਚ ਸਹੁੰ ਚੁੱਕ ਸਮਾਗਮ ਦਾ ਵੱਡਾ ਸਮਾਰੋਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ, 20 ਨਵੰਬਰ ਨੂੰ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਲ 20 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਇਸ ਮੌਕੇ ‘ਤੇ PM ਮੋਦੀ ਸਮੇਤ ਕਈ ਵੱਡੇ ਰਾਸ਼ਟਰੀ ਨੇਤਾ ਮੌਜੂਦ ਰਹਿਣਗੇ।ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਪੂਰੇ ਬਿਹਾਰ ਵਿੱਚ ਉਤਸ਼ਾਹ ਹੈ, ਜਦਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਇਸ ਸਮਾਰੋਹ ਨੂੰ ਰਾਸ਼ਟਰੀ ਪੱਧਰ ਦਾ ਇੱਕ ਵਿਸ਼ੇਸ਼ ਇਵੈਂਟ ਬਣਾ ਰਹੀ ਹੈ। ਗਾਂਧੀ ਮੈਦਾਨ ਪਹਿਲਾਂ ਵੀ ਕਈ ਇਤਿਹਾਸਿਕ ਰਾਜਨੀਤਿਕ ਘਟਨਾਵਾਂ ਦਾ ਗਵਾਹ ਬਣ ਚੁੱਕਾ ਹੈ, ਪਰ ਇਹ ਪਹਿਲੀ ਵਾਰ ਹੋਵੇਗਾ ਕਿ ਦੇਸ਼ ਦਾ ਸਭ ਤੋਂ ਉੱਚਾ ਲੋਕਪ੍ਰਤਿਨਿਧੀ ਮੁੱਖ ਮੰਤਰੀ ਨੀਤੀਸ਼ ਕੁਮਾਰ ਅਤੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਰੋਹ ਦਾ ਸਿੱਧਾ ਗਵਾਹ ਬਣੇਗਾ।ਪ੍ਰਧਾਨ ਮੰਤਰੀ ਦੀ ਮੌਜੂਦਗੀ ਨੂੰ ਦੇਖਦਿਆਂ ਸੁਰੱਖਿਆ ਦੇ ਬੇਮਿਸਾਲ ਇੰਤਜ਼ਾਮ ਕੀਤੇ ਗਏ ਹਨ। SPG, NSG ਅਤੇ ਬਿਹਾਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਗਾਂਧੀ ਮੈਦਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਚੌਕਸੀ ਲਗਾਈ ਹੈ। ਹਜ਼ਾਰਾਂ ਲੋਕਾਂ ਦੀ ਭੀੜ ਦੇ ਅਨੁਮਾਨ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪ੍ਰਵੇਸ਼ ਅਤੇ ਨਿਕਾਸ ਲਈ ਵੱਖ-ਵੱਖ ਰਸਤੇ ਤੈਅ ਕੀਤੇ ਹਨ। ਸਮਾਰੋਹ ਸਥਲ ‘ਤੇ ਲਗਭਗ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਬਿਠਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।ਅੱਜ ਸਵੇਰੇ 11:30 ਵਜੇ ਪਟਨਾ ਦੇ ਇਤਿਹਾਸਿਕ ਗਾਂਧੀ ਮੈਦਾਨ ਵਿੱਚ ਨੀਤੀਸ਼ ਕੁਮਾਰ ਦਸਵੀਂ ਵਾਰ ਮੁੱਖ ਮੰਤਰੀ ਦੇ ਤੌਰ ‘ਤੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਰੋਹ ਸਿਰਫ਼ ਬਿਹਾਰ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇਤਿਹਾਸਕ ਮੌਕਾ ਮੰਨਿਆ ਜਾ ਰਿਹਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।