Himachal Entry Tax Hike : ਹਿਮਾਚਲ 'ਚ ਵਾਹਨਾਂ 'ਤੇ ਵਧਾਏ ਐਂਟਰੀ ਟੈਕਸ ਦਾ ਮੁੱਦਾ ਮੰਗਲਵਾਰ ਨੂੰ ਇੱਕ ਵਾਰ ਫ਼ਿਰ ਵਿਧਾਨ ਸਭਾ ਵਿੱਚ ਉਠਿਆ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਹ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇਸ ਮਾਮਲੇ 'ਤੇ ਫ਼ਿਰ ਗੱਲਬਾਤ ਕਰਨਗੇ। ਉਨ੍ਹਾਂ ਨੇ ਪਹਿਲਾਂ ਹੀ ਟੋਲ ਦਰਾਂ ਘਟਾਉਣ ਦੇ ਨਿਰਦੇਸ਼ ਦੇ ਰੱਖੇ ਹਨ। ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ।ਰਣਧੀਰ ਨੇ ਕਿਹਾ ਕਿ ਐਂਟਰੀ ਟੈਕਸ ਦੀਆਂ ਨਵੀਆਂ ਦਰਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਰਹੀਆਂ ਹਨ। ਇਸ ਦੇ ਚੱਲਦੇ ਕੱਲ੍ਹ ਤੋਂ ਸਰਹੱਦੀ ਖੇਤਰਾਂ ਵਿੱਚ ਹਾਲਾਤ ਵਿਗੜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਫੈਸਲੇ ਵਿਰੁੱਧ ਪੰਜਾਬ ਵਿੱਚ ਪਹਿਲਾਂ ਹੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਚੁੱਕੇ ਹਨ। ਓਥੋਂ ਦੇ ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਨੂੰ ਕੱਲ੍ਹ ਤੋਂ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਇਸ ਨਾਲ ਸਰਹੱਦੀ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਵਿਗੜਨ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਸੋਮਵਾਰ ਨੂੰ ਸਦਨ ਨੂੰ ਇਸ ਮੁੱਦੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਸਥਿਤੀ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।ਮੁੱਖ ਮੰਤਰੀ ਨੇ ਕਿਹਾ - ਵਿਰੋਧ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂਉਸ 'ਤੇ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਸਰਕਾਰ ਕੋਲ ਸਰਹੱਦੀ ਖੇਤਰਾਂ ਵਿੱਚ ਕਿਸੇ ਵੀ ਤਣਾਅ ਜਾਂ ਵਿਰੋਧ ਪ੍ਰਦਰਸ਼ਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਂਟਰੀ ਟੈਕਸ ਸਿਰਫ ਵੱਡੇ ਵਾਹਨਾਂ ਲਈ ਵਧਾਇਆ ਗਿਆ ਹੈ ਅਤੇ ਸਰਕਾਰ ਟੈਕਸ ਰੈਸ਼ਨੇਲਾਈਜੇਸ਼ਨ 'ਤੇ ਵੀ ਵਿਚਾਰ ਕਰ ਰਹੀ ਹੈ। ਭਾਜਪਾ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇਸ ਮੁੱਦੇ 'ਤੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਵੀ ਕੀਤਾ।100 ਤੋਂ 280 ਰੁਪਏ ਤੱਕ ਵਧਾਇਆ ਟੋਲ , ਪੰਜਾਬ ਅਤੇ ਹਰਿਆਣਾ ਵਿੱਚ ਲੋਕ ਭੜਕੇ ਦੱਸ ਦੇਈਏ ਕਿ ਰਾਜ ਸਰਕਾਰ ਨੇ ਐਂਟਰੀ ਟੈਕਸ ਦਰਾਂ 'ਚ 100 ਤੋਂ ਵਧਾ ਕੇ 280 ਤੱਕ ਦਾ ਵਾਧਾ ਕੀਤਾ ਹੈ। ਜਿਸ ਨਾਲ ਗੁਆਂਢੀ ਪੰਜਾਬ ਅਤੇ ਹਰਿਆਣਾ ਦੇ ਲੋਕ ਖਾਸ ਕਰਕੇ ਟੈਕਸੀ ਚਾਲਕ ਭੜਕ ਉਠੇ ਹਨ। ਹਿਮਾਚਲ ਦੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ ਹਿਮਾਚਲ ਵਾਹਨਾਂ 'ਤੇ ਟੈਕਸ ਲਗਾਉਣ ਦਾ ਵੀ ਸੰਕੇਤ ਦਿੱਤਾ ਹੈ।ਸਰਹੱਦੀ ਖੇਤਰ 'ਚ 4-5 ਦਿਨਾਂ ਤੋਂ ਹੋ ਰਹੇ ਨੇ ਵਿਰੋਧ ਪ੍ਰਦਰਸ਼ਨ ਹਿਮਾਚਲ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ 'ਚ ਪਿਛਲੇ ਚਾਰ ਤੋਂ ਪੰਜ ਦਿਨਾਂ ਤੋਂ ਦੋਵਾਂ ਰਾਜਾਂ ਦੇ ਲੋਕ ਹਿਮਾਚਲ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਅੱਜ ਰਾਤ ਅੱਧੀ ਰਾਤ ਤੋਂ ਬਾਅਦ ਹਿਮਾਚਲ ਦੇ ਵਾਹਨਾਂ ਦੀ ਐਂਟਰੀ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ। ਜੇਕਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜਲਦੀ ਹੀ ਇਸ ਮੁੱਦੇ ਦਾ ਹੱਲ ਨਹੀਂ ਕੀਤਾ ਤਾਂ ਕੱਲ੍ਹ ਤੋਂ ਸਰਹੱਦੀ ਖੇਤਰ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ।