ਪੰਜਾਬ ਸਰਕਾਰ ਨੇ ਸ਼ੁੱਕਰਵਾਰ 12 ਸਤੰਬਰ ਯਾਨੀ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਇਸ ਦਿਨ ਨੂੰ 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਸ ਕਾਰਨ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਹਾਲਾਂਕਿ, ਇਹ ਛੁੱਟੀਆਂ ਰਾਖਵੀਆਂ ਹਨ ਅਤੇ ਇਨ੍ਹਾਂ ਦਾ ਲਾਭ ਸਿਰਫ਼ ਸਰਕਾਰੀ ਕਰਮਚਾਰੀਆਂ ਨੂੰ ਹੀ ਮਿਲੇਗਾ। ਸਰਕਾਰ ਨੇ ਇਹ ਛੁੱਟੀ ਆਪਣੇ ਕੈਲੰਡਰ ਨੋਟੀਫਿਕੇਸ਼ਨ ਨੰਬਰ 06/01/2024-2PP.3/677 ਦੇ ਤਹਿਤ ਜਾਰੀ ਕੀਤੀ ਹੈ। ਇਸ ਛੁੱਟੀ ਤੋਂ ਬਾਅਦ, ਸ਼ਨੀਵਾਰ ਅਤੇ ਐਤਵਾਰ ਨੂੰ ਹਫਤਾਵਾਰੀ ਛੁੱਟੀਆਂ ਹੋਣ ਕਾਰਨ, ਸਰਕਾਰੀ ਕਰਮਚਾਰੀਆਂ ਨੂੰ ਲਗਾਤਾਰ ਤਿੰਨ ਦਿਨਾਂ ਦਾ ਲੰਬਾ ਵੀਕਐਂਡ ਮਿਲੇਗਾ। ਇਸ ਦੇ ਨਾਲ ਹੀ, ਦੱਸ ਦੇਈਏ ਕਿ ਹੜ੍ਹਾਂ ਕਾਰਨ, ਪੰਜਾਬ ਦੇ ਸਕੂਲਾਂ ਵਿੱਚ ਪਹਿਲਾਂ ਹੀ 10 ਦਿਨਾਂ ਤੋਂ ਵੱਧ ਛੁੱਟੀਆਂ ਹੋ ਚੁੱਕੀਆਂ ਹਨ ਅਤੇ ਕਈ ਇਲਾਕਿਆਂ ਵਿੱਚ ਸਕੂਲ ਅਜੇ ਵੀ ਬੰਦ ਹਨ। ਇਸ ਦੌਰਾਨ, ਪੰਜਾਬ ਸਰਕਾਰ ਨੇ ਸ਼ੁੱਕਰਵਾਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।