ਭਾਰਤ ਦੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਤੁਰੰਤ ਪ੍ਰਭਾਵ ਨਾਲ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸੰਬੋਧਨ ਕਰਦੇ ਹੋਏ ਚਿੱਠੀ ਰਾਹੀਂ ਉਨ੍ਹਾਂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੰਵਿਧਾਨ ਦੇ ਆਰਟਿਕਲ 67(ਏ) ਅਧੀਨ ਅਸਤੀਫਾ ਦਿੱਤਾ। ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਸਹਿਯੋਗ ਅਤੇ ਸਨੇਹਪੂਰਕ ਸਬੰਧਾਂ ਲਈ ਧੰਨਵਾਦ ਕੀਤਾ।ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਦਿੱਤਾ ਅਸਤੀਫਾਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸੰਬੋਧਤ ਇੱਕ ਪੱਤਰ ਵਿੱਚ ਜਗਦੀਪ ਧਨਖੜ ਨੇ ਲਿਖਿਆ, "ਸਿਹਤ ਦੀ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਮੰਨਣ ਲਈ ਮੈਂ ਭਾਰਤ ਦੇ ਉਪਰਾਸ਼ਟਰਪਤੀ ਦੇ ਪਦ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਿਹਾ ਹਾਂ। ਸਾਡੀ ਮਹਾਨ ਲੋਕਤੰਤਰਕ ਪ੍ਰਥਾ ਵਿੱਚ ਉਪਰਾਸ਼ਟਰਪਤੀ ਦੇ ਤੌਰ 'ਤੇ ਜੋ ਬੇਮੁੱਲੇ ਅਨੁਭਵ ਮਿਲੇ, ਉਨ੍ਹਾਂ ਲਈ ਮੈਂ ਦਿਲੋਂ ਆਭਾਰੀ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹਿਯੋਗ ਤੇ ਸਮਰਥਨ ਬੇਹੱਦ ਕੀਮਤੀ ਰਿਹਾ। ਆਪਣੇ ਕਾਰਜਕਾਲ ਦੌਰਾਨ ਮੈਂ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ।"