11 ਮਿੰਟਾਂ 'ਚ 7 ਧਮਾਕਿਆਂ ਨਾਲ ਦਹਿਲ ਗਈ ਸੀ ਮੁੰਬਈ! ਬੰਬੇ ਹਾਈਕੋਰਟ ਨੇ 2006 ਲੋਕਲ ਟਰੇਨ ਵਿਸਫੋਟ ਕੇਸ 'ਚ 12 ਨੂੰ ਕੀਤਾ ਬਰੀ

Wait 5 sec.

2006 'ਚ ਹੋਏ ਮੁੰਬਈ ਲੋਕਲ ਟ੍ਰੇਨ ਧਮਾਕਿਆਂ ਦੇ ਮਾਮਲੇ 'ਚ ਸੋਮਵਾਰ ਨੂੰ ਬੰਬੇ ਹਾਈ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ। ਹਾਈ ਕੋਰਟ ਨੇ 11 ਦੋਸ਼ੀਆਂ ਨੂੰ ਬੇਕਸੂਰ ਕਰਾਰ ਦਿੰਦਿਆਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। ਜਸਟਿਸ ਅਨਿਲ ਕਿਲੋਰ ਅਤੇ ਜਸਟਿਸ ਐਸ. ਜੀ. ਚਾਂਡਕ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਹੇਠਲੀ ਅਦਾਲਤ ਵੱਲੋਂ 12 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਸੀ, ਜਿਨ੍ਹਾਂ 'ਚੋਂ 5 ਨੂੰ ਫਾਂਸੀ ਅਤੇ 7 ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ, ਪਰ ਹੁਣ ਹਾਈ ਕੋਰਟ ਨੇ ਇਹ ਫ਼ੈਸਲਾ ਰੱਦ ਕਰ ਦਿੱਤਾ।11 ਜੁਲਾਈ 2006 ਨੂੰ ਮੁੰਬਈ 'ਚ ਹੋਏ ਧਮਾਕਿਆਂ ਵਿੱਚ 189 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿੱਚ ਸਤਰ ਅਦਾਲਤ ਨੇ 2015 ਵਿੱਚ 13 ਵਿੱਚੋਂ 12 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇੱਕ ਦੋਸ਼ੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਸੂਤਰਾਂ ਮੁਤਾਬਕ, ਇਸ ਸਾਲ ਜਨਵਰੀ ਮਹੀਨੇ 'ਚ ਮਾਮਲੇ ਦੀ ਆਖਰੀ ਸੁਣਵਾਈ ਹੋ ਚੁੱਕੀ ਸੀ ਪਰ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ। ਇਹ ਸਾਰੇ ਦੋਸ਼ੀ ਨਾਸਿਕ, ਯੇਰਵਡਾ ਅਤੇ ਨਾਗਪੁਰ ਦੀਆਂ ਜੇਲ੍ਹਾਂ 'ਚ ਬੰਦ ਹਨ। ਉਨ੍ਹਾਂ ਦੀ ਸੁਣਵਾਈ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ।11 ਮਿੰਟਾਂ ਵਿੱਚ ਹੋਏ ਸਨ 7 ਧਮਾਕੇ, 189 ਲੋਕਾਂ ਦੀ ਹੋਈ ਸੀ ਮੌਤਮੁੰਬਈ ਵਿਖੇ ਹੋਏ ਧਮਾਕਿਆਂ 'ਚ 189 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 827 ਯਾਤਰੀ ਗੰਭੀਰ ਜ਼ਖ਼ਮੀ ਹੋਏ ਸਨ। ਇਹ ਸਾਰੇ 7 ਧਮਾਕੇ 11 ਜੁਲਾਈ ਨੂੰ ਸਿਰਫ 11 ਮਿੰਟਾਂ ਦੇ ਅੰਦਰ ਹੋਏ ਸਨ। ਦੋਸ਼ੀਆਂ ਨੇ ਸਤਰ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉੱਚ ਅਦਾਲਤ ਦਾ ਦਰਵਾਜ਼ਾ ਖਟਖਟਾਇਆ ਸੀ, ਜਿੱਥੇ ਉਨ੍ਹਾਂ ਨੂੰ ਬੇਕਸੂਰ ਕਰਾਰ ਦੇ ਦਿੱਤਾ ਗਿਆ।ਦੋਸ਼ੀ ਮੋਹੰਮਦ ਫ਼ੈਸਲ ਸ਼ੇਖ, ਏਹਤਸ਼ਾਮ ਸਿਦੀਕੀ, ਨਾਵੇਦ ਹੁਸੈਨ ਖ਼ਾਨ, ਆਸਿਫ਼ ਖ਼ਾਨ ਅਤੇ ਕਮਲ ਅੰਸਾਰੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਕਮਲ ਅੰਸਾਰੀ ਦੀ 2022 ਵਿੱਚ ਕੋਰੋਨਾ ਵਾਇਰਸ ਕਾਰਨ ਜੇਲ੍ਹ 'ਚ ਹੀ ਮੌਤ ਹੋ ਗਈ ਸੀ।ਅਦਾਲਤ ਨੇ ਫੈਸਲਾ ਸੁਣਾਉਂਦੇ ਸਮੇਂ ਕੀ ਕਿਹਾ:ਪੀਟੀਆਈ ਦੀ ਰਿਪੋਰਟ ਮੁਤਾਬਕ, ਅਦਾਲਤ ਨੇ ਕਿਹਾ, "Prosecution accused ਖਿਲਾਫ ਮਾਮਲਾ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਇਹ ਵਿਸ਼ਵਾਸ ਕਰਨਾ ਮੁਸ਼ਕਲ ਹੈ ਕਿ ਮੁਲਜ਼ਮਾਂ ਨੇ ਇਹ ਅਪਰਾਧ ਕੀਤਾ ਹੈ, ਇਸ ਲਈ ਉਨ੍ਹਾਂ ਦੀ ਦੋਸ਼ੀ ਠਹਿਰਾਈ ਨੂੰ ਰੱਦ ਕੀਤਾ ਜਾਂਦਾ ਹੈ।"ਬੈਂਚ ਨੇ ਕਿਹਾ ਕਿ ਉਹ ਪੰਜ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਅਤੇ ਬਾਕੀ ਸੱਤ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰਦੀ ਹੈ ਅਤੇ ਉਨ੍ਹਾਂ ਨੂੰ ਬਰੀ ਕਰਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਦੋਸ਼ੀ ਕਿਸੇ ਹੋਰ ਮਾਮਲੇ ਵਿੱਚ ਲੋੜੀਂਦਾ ਨਹੀਂ ਹਨ, ਤਾਂ ਉਨ੍ਹਾਂ ਨੂੰ ਜੇਲ੍ਹ ਤੋਂ ਤੁਰੰਤ ਰਿਹਾਅ ਕੀਤਾ ਜਾਵੇ।