ਅਮਰੀਕਾ ਨਾਲ ਜਾਰੀ ਤਣਾਅ ਦਰਮਿਆਨ ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਾਸ ਵਿੱਚ ਸ਼ਨੀਵਾਰ ਯਾਨੀਕਿ 3 ਜਨਵਰੀ ਦੀ ਸਵੇਰੇ ਕਈ ਵੱਡੇ ਧਮਾਕਿਆਂ ਨਾਲ ਦਹਿਸ਼ਤ ਫੈਲ ਗਈ। ਵੈਨੇਜ਼ੁਏਲਾ ਸਰਕਾਰ ਨੇ ਅਮਰੀਕਾ ‘ਤੇ ਆਪਣੇ ਨਾਗਰਿਕ ਅਤੇ ਸੈਨਿਕ ਠਿਕਾਣਿਆਂ ‘ਤੇ ਹਮਲਾ ਕਰਨ ਦਾ ਦੋਸ਼ ਲਗਾਉਂਦਿਆਂ ਇਸ ਦੀ ਕੜੀ ਨਿੰਦਾ ਕੀਤੀ ਹੈ। ਇਸ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਹੁਣ ਅਮਰੀਕਾ ਦੇ ਕਬਜ਼ੇ ਵਿੱਚ ਹਨ।ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਵੈਨੇਜ਼ੁਏਲਾ ਅਤੇ ਉਥੋਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਖ਼ਿਲਾਫ਼ ਵੱਡੇ ਪੱਧਰ ‘ਤੇ ਹਮਲਾ ਸਫ਼ਲਤਾਪੂਰਕ ਕੀਤਾ ਹੈ। ਟਰੰਪ ਮੁਤਾਬਕ, ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਗ੍ਰਿਫ਼ਤਾਰ ਕਰਕੇ ਦੇਸ਼ ਤੋਂ ਬਾਹਰ ਲਿਜਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਆਪਰੇਸ਼ਨ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (ਯੂਐੱਸ ਲਾ ਐਨਫੋਰਸਮੈਂਟ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ। ਟਰੰਪ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਬਾਰੇ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।