ਅਮਰੀਕਾ ਅਤੇ ਭਾਰਤ ਵਿਚਕਾਰ ਇੱਕ ਵਪਾਰਕ ਸਮਝੌਤਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਨੇ ਭਾਰਤ 'ਤੇ 25 ਪ੍ਰਤੀਸ਼ਤ ਟੈਰਿਫ ਲਗਾਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਦਰਅਸਲ, ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਨੂੰ ਲੈ ਕੇ ਲੰਬੇ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ। ਹੁਣ ਟਰੰਪ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ।US President Donald Trump announces 25% tariffs on India starting August 1st.Posts, "Remember, while India is our friend, we have, over the years, done relatively little business with them because their Tariffs are far too high, among the highest in the World, and they have the… pic.twitter.com/eqVj981lGD— ANI (@ANI) July 30, 2025ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਭਾਰਤ ਸਾਡਾ ਦੋਸਤ ਹੈ, ਪਰ ਅਸੀਂ ਪਿਛਲੇ ਕਈ ਸਾਲਾਂ ਵਿੱਚ ਭਾਰਤ ਨਾਲ ਮੁਕਾਬਲਤਨ ਘੱਟ ਵਪਾਰ ਕੀਤਾ ਹੈ ਕਿਉਂਕਿ ਉਨ੍ਹਾਂ ਦੇ ਟੈਰਿਫ ਬਹੁਤ ਜ਼ਿਆਦਾ ਹਨ, ਜੋ ਕਿ ਦੁਨੀਆ ਵਿੱਚ ਸਭ ਤੋਂ ਵੱਧ ਹਨ। ਟਰੰਪ ਦੇ ਅਨੁਸਾਰ, ਭਾਰਤ ਰੂਸ ਤੋਂ ਲਗਾਤਾਰ ਫੌਜੀ ਉਪਕਰਣ ਖਰੀਦ ਰਿਹਾ ਹੈ, ਜੋ ਕਿ ਸਹੀ ਨਹੀਂ ਹੈ। ਹਰ ਕੋਈ ਚਾਹੁੰਦਾ ਹੈ ਕਿ ਰੂਸ ਯੂਕਰੇਨ 'ਤੇ ਹਮਲਾ ਕਰਨਾ ਬੰਦ ਕਰੇ, ਪਰ ਭਾਰਤ ਰੂਸ ਨਾਲ ਵਪਾਰ ਲਗਾਤਾਰ ਵਧਾ ਰਿਹਾ ਹੈ, ਜੋ ਕਿ ਸਹੀ ਕਦਮ ਨਹੀਂ ਹੈ। ਇਸ ਲਈ, ਇਨ੍ਹਾਂ ਸਾਰੇ ਮਾਮਲਿਆਂ ਨੂੰ ਦੇਖਦੇ ਹੋਏ, ਅਮਰੀਕਾ ਨੇ ਭਾਰਤ 'ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ, ਅਤੇ ਇਹ 1 ਅਗਸਤ ਤੋਂ ਲਾਗੂ ਹੋਵੇਗਾ।