Kerala Nurse Nimisha Priya: ਯਮਨ ਦੀ ਸਰਕਾਰ ਨੇ ਕੇਰਲ ਦੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਭਾਰਤ ਦੇ ਕੰਥਾਪੁਰਮ ਏ.ਪੀ. ਦੇ ਗ੍ਰੈਂਡ ਮੁਫਤੀ ਅਬੂਬਕਰ ਮੁਸਲਿਆਰ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ।ਦਫ਼ਤਰ ਵੱਲੋਂ ਇੱਕ ਬਿਆਨ ਵਿੱਚ ਕਿਹਾ ਗਿਆ, "ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਗਈ ਹੈ, ਜਿਸਨੂੰ ਪਹਿਲਾਂ ਅਸਥਾਈ ਤੌਰ 'ਤੇ ਨਿਲੰਬਤ ਕੀਤਾ ਗਿਆ ਸੀ।" ਖ਼ਬਰ ਏਜੰਸੀ ANI ਮੁਤਾਬਕ, ਮੁਸਲਿਆਰ ਦੇ ਦਫ਼ਤਰ ਨੇ ਕਿਹਾ, "ਇਸ ਤੋਂ ਪਹਿਲਾਂ ਯਮਨ ਦੀ ਰਾਜਧਾਨੀ ਸਨਾ ਵਿੱਚ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਸੀ। ਹਾਲਾਂਕਿ ਹੁਣ ਇਕ ਨਵੇਂ ਫ਼ੈਸਲੇ 'ਚ ਉਸ ਦੀ ਸਜ਼ਾ ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।" 16 ਜੁਲਾਈ 2025 ਨੂੰ ਨਿਮਿਸ਼ਾ ਪ੍ਰਿਆ ਦੀ ਫਾਂਸੀ ਨਿਰਧਾਰਤ ਸੀ, ਪਰ ਇਕ ਦਿਨ ਪਹਿਲਾਂ ਭਾਰਤ ਦੇ ਗ੍ਰੈਂਡ ਮੁਫ਼ਤੀ ਏਪੀ ਅਬੂਬਕਰ ਮੁਸਲਿਆਰ ਵੱਲੋਂ ਯਮਨ ਸਰਕਾਰ ਨੂੰ ਨਿੱਜੀ ਅਰਜ਼ੀ ਦਿੱਤੀ ਗਈ। ਇਸ ਦੇ ਨਤੀਜੇ ਵਜੋਂ ਫਾਂਸੀ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ। ਹਾਲਾਂਕਿ, ਸਜ਼ਾ 'ਤੇ ਪੂਰੀ ਤਰ੍ਹਾਂ ਰੋਕ ਲਗਣ ਬਾਰੇ ਅਜੇ ਤੱਕ ਭਾਰਤ ਸਰਕਾਰ ਜਾਂ ਯਮਨ ਸਰਕਾਰ ਵੱਲੋਂ ਕੋਈ ਲਿਖਤੀ ਪੁਸ਼ਟੀ ਨਹੀਂ ਮਿਲੀ ਹੈ। ਭਾਰਤ ਸਰਕਾਰ ਵੱਲੋਂ ਕੀਤੀ ਗਈ ਯੋਜਨਾਬੱਧ ਕੂਟਨੀਤਿਕ ਕੋਸ਼ਿਸ਼ ਨੇ ਇਸ ਫ਼ੈਸਲੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। Indian Grand Mufti, Kanthapuram AP Abubakker Muslaiyar’s office says, "The death sentence of Nimisha Priya, which was previously suspended, has been overturned. A high-level meeting held in Sanaa decided to completely cancel the death sentence that was temporarily suspended… https://t.co/tD1NVQtM9C— ANI (@ANI) July 29, 2025 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।