ਭਿਆਨਕ ਹਾਦਸਾ: ਬੱਸ ਤੇ ਟਰੱਕ ਦੀ ਟੱਕਰ 'ਚ 18 ਸ਼ਰਧਾਲੂਆਂ ਦੀ ਮੌਤ, ਮੱਚੀ ਹਾਹਾਕਾਰ

Wait 5 sec.

ਝਾਰਖੰਡ ਦੇ ਦੇਵਘਰ 'ਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਹੋਇਆ। ਇੱਥੇ ਹੰਸਡੀਹਾ ਰੋਡ 'ਤੇ ਮੋਹਨਪੁਰ ਪ੍ਰਖੰਡ ਦੇ ਜਮੁਨੀਆ ਚੌਕ ਨੇੜੇ ਇੱਕ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ 18 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ।ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਤੇ ਪਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ-ਬਚਾਅ ਕਾਰਜ ਜਾਰੀ ਹਨ। ਇਹ ਕਹਿਣਾ ਜਾ ਰਿਹਾ ਹੈ ਕਿ ਕਾਂਵੜੀਏ ਬਾਬਾ ਬੈਦਿਆਨਾਥ ਮੰਦਰ ਵਿਖੇ ਪੂਜਾ ਕਰਨ ਲਈ ਜਾ ਰਹੇ ਸਨ। ਹਾਦਸੇ ਦੀ ਵਜ੍ਹਾ ਡਰਾਈਵਰ ਨੂੰ ਝਪਕੀ ਲੱਗਣ ਕਰਕੇ ਦੱਸਿਆ ਜਾ ਰਿਹਾ ਹੈ।ਸਦਰ SDO ਰਵੀ ਕੁਮਾਰ ਨੇ ਦੱਸਿਆ ਕਿ ਸਵੇਰੇ 4-5 ਵਜੇ ਦੇ ਕਰੀਬ ਸੂਚਨਾ ਮਿਲੀ ਕਿ 32 ਸੀਟਰ ਬੱਸ, ਜੋ ਕਾਂਵੜੀਆਂ ਨੂੰ ਦੇਵਘਰ ਤੋਂ ਬਾਸੁਕੀਨਾਥ ਲੈ ਕੇ ਜਾ ਰਹੀ ਸੀ, ਨਿਯੰਤਰ ਖੋ  ਹੋ ਕੇ ਪਹਿਲਾਂ ਟਰੱਕ ਨੂੰ ਟੱਕਰ ਮਾਰੀ ਅਤੇ ਫਿਰ ਈਟਾਂ ਦੇ ਢੇਰ ਨਾਲ ਜਾ ਟਕਰਾਈ।ਸੀਐਮ ਹੇਮੰਤ ਸੋਰੇਨ ਨੇ ਜਤਾਇਆ ਦੁੱਖਇਸ ਹਾਦਸੇ 'ਤੇ ਰਾਜ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦੇ ਹੋਏ ਲਿਖਿਆ, "ਅੱਜ ਸਵੇਰੇ ਦੇਵਘਰ ਦੇ ਮੋਹਨਪੁਰ ਪ੍ਰਖੰਡ ਦੇ ਜਮੁਨੀਆ ਚੌਕ ਦੇ ਨੇੜੇ ਹੋਈ ਬੱਸ ਹਾਦਸੇ ਵਿੱਚ ਬੱਸ ਸਵਾਰ ਸ਼ਰਧਾਲੂਆਂ ਦੀ ਮੌਤ ਦੀ ਬਹੁਤ ਹੀ ਦੁੱਖਦਾਈ ਖ਼ਬਰ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕੰਮ ਚੱਲ ਰਹੇ ਹਨ ਅਤੇ ਜ਼ਖ਼ਮੀਆਂ ਨੂੰ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।"ਉਨ੍ਹਾਂ ਅੱਗੇ ਲਿਖਿਆ, "ਬਾਬਾ ਬੈਦਿਆਨਾਥ ਤੋਂ ਅਰਦਾਸ ਹੈ ਕਿ ਹਾਦਸੇ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਹਿੰਮਤ ਦੇਣ।" ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।