ਅਮਰਨਾਥ ਯਾਤਰਾ 'ਤੇ ਲੱਗੀ ਬ੍ਰੇਕ! ਯਾਤਰਾ ਲਈ ਨਹੀਂ ਜਾਵੇਗਾ ਕੋਈ ਕਾਫਿਲਾ, ਜਾਣੋ ਵਜ੍ਹਾ

Wait 5 sec.

ਅਮਰਨਾਥ ਯਾਤਰਾ 'ਤੇ ਸ਼ਰਧਾਲੂਆਂ ਨੂੰ ਲੈਕੇ ਇੱਕ ਮਹੱਤਵਪੂਰਨ ਅਪਡੇਟ ਆਇਆ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਖਰਾਬ ਮੌਸਮ ਦੇ ਮੱਦੇਨਜ਼ਰ, 31 ਜੁਲਾਈ ਨੂੰ ਜੰਮੂ ਤੋਂ ਕੋਈ ਅਮਰਨਾਥ ਯਾਤਰਾ ਲਈ ਕਾਫਲਾ ਨਹੀਂ ਭੇਜਿਆ ਜਾਵੇਗਾ। ਇਹ ਫੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ ਹੈ।ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਨੇ ਕਿਹਾ ਕਿ ਯਾਤਰਾ ਰੂਟਾਂ 'ਤੇ ਲਗਾਤਾਰ ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਕਾਰਨ ਇਹ ਸਾਵਧਾਨੀ ਵਾਲਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਬਾਲਟਾਲ ਜਾਂ ਨੂਨਵਾਨ ਦੇ ਬੇਸ ਕੈਂਪਾਂ ਵੱਲ ਕੋਈ ਕਾਫਲਾ ਨਹੀਂ ਭੇਜਿਆ ਜਾਵੇਗਾ।ਭਾਰੀ ਮੀਂਹ ਕਰਕੇ ਲਾਈ ਰੋਕਇਨ੍ਹੀਂ ਦਿਨੀਂ ਕਸ਼ਮੀਰ ਘਾਟੀ ਵਿੱਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਬਾਲਟਾਲ ਅਤੇ ਪਹਿਲਗਾਮ ਦੀਆਂ ਸੜਕਾਂ ਫਿਸਲਣ ਲੱਗ ਪਈਆਂ ਹਨ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਸਮ ਵਿੱਚ ਸੁਧਾਰ ਹੁੰਦਿਆਂ ਹੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।1300 ਸ਼ਰਧਾਲੂਆਂ ਦਾ ਜੱਥਾ ਰਵਾਨਾਹਾਲਾਂਕਿ, ਬੁੱਧਵਾਰ ਨੂੰ, ਯਾਤਰਾ ਜੰਮੂ ਤੋਂ ਜਾਰੀ ਰਹੀ ਅਤੇ 1300 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਅਮਰਨਾਥ ਦੇ ਦੋਵਾਂ ਬੇਸ ਕੈਂਪਾਂ ਲਈ ਰਵਾਨਾ ਹੋਇਆ। ਪ੍ਰਸ਼ਾਸਨ ਨੇ ਕਿਹਾ ਕਿ ਯਾਤਰਾ 'ਤੇ ਪਹਿਲਾਂ ਹੀ ਰਵਾਨਾ ਹੋ ਚੁੱਕੇ ਸ਼ਰਧਾਲੂਆਂ ਲਈ ਕੈਂਪਾਂ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ।ਹੁਣ ਤੱਕ 3.93 ਲੱਖ ਸ਼ਰਧਾਲੂ ਕਰ ਚੁੱਕੇ ਦਰਸ਼ਨਇਸ ਸਾਲ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹਨ। ਹੁਣ ਤੱਕ 3.93 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਅਮਰਨਾਥ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ। ਪ੍ਰਸ਼ਾਸਨ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਸਾਰੇ ਸ਼ਰਧਾਲੂਆਂ ਨੂੰ ਯਾਤਰਾ ਸੁਰੱਖਿਅਤ ਅਤੇ ਯੋਜਨਾਬੱਧ ਢੰਗ ਨਾਲ ਪੂਰੀ ਕਰਨ ਦਾ ਮੌਕਾ ਮਿਲੇ।ਸਥਿਤੀ ‘ਤੇ ਲਗਾਤਾਰ ਨਜ਼ਰਰਮੇਸ਼ ਕੁਮਾਰ ਨੇ ਇਹ ਵੀ ਕਿਹਾ ਕਿ ਸਮੇਂ-ਸਮੇਂ 'ਤੇ ਯਾਤਰੀਆਂ ਨੂੰ ਮੌਸਮ ਅਤੇ ਯਾਤਰਾ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਰਹੀ ਹੈ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਅਫਵਾਹ ਵੱਲ ਧਿਆਨ ਨਾ ਦੇਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਵੇਲੇ ਸਾਰਿਆਂ ਦੀਆਂ ਨਜ਼ਰਾਂ ਮੌਸਮ 'ਤੇ ਹਨ। ਜਿਵੇਂ ਹੀ ਸਥਿਤੀ ਸੁਧਰੇਗੀ, ਅਮਰਨਾਥ ਯਾਤਰਾ ਦੁਬਾਰਾ ਸ਼ੁਰੂ ਕੀਤੀ ਜਾਵੇਗੀ।