ਹਰਿਦੁਆਰ ਵਿੱਚ ਮਨਸਾ ਦੇਵੀ ਮੰਦਿਰ ਦੇ ਪੈਦਲ ਮਾਰਗ 'ਤੇ ਭਗਦੜ ਮਚ ਗਈ, ਜਿਸ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ। ਹਾਦਸੇ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ, ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਭਗਦੜ ਤੋਂ ਬਾਅਦ ਹੋਏ ਹਾਦਸੇ ਬਾਰੇ ਇੱਕ ਜ਼ਖਮੀ ਨੇ ਦੱਸਿਆ ਕਿ "ਅਚਾਨਕ ਉੱਥੇ ਭਾਰੀ ਭੀੜ ਇਕੱਠੀ ਹੋ ਗਈ ਅਤੇ ਭਗਦੜ ਮਚ ਗਈ।"ਇਸ ਹਾਦਸੇ ਸਬੰਧੀ ਗੜ੍ਹਵਾਲ ਮੰਡਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਹਰਿਦੁਆਰ ਦੇ ਮਨਸਾ ਦੇਵੀ ਮੰਦਿਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਮਚੀ ਭਗਦੜ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਮੈਂ ਘਟਨਾ ਸਥਾਨ ਲਈ ਰਵਾਨਾ ਹੋ ਰਿਹਾ ਹਾਂ, ਅਤੇ ਘਟਨਾ ਦੀ ਵਿਸਤ੍ਰਿਤ ਰਿਪੋਰਟ ਦੀ ਉਡੀਕ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।