ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਪੰਜਾਬੀ ਟਰੱਕ ਡਰਾਈਵਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਇੱਕ ਤਸਵੀਰ ਪੋਸਟ ਕੀਤੀ ਹੈ ਜਿਸ ਵਿੱਚ ਦਰਸਾਇਆ ਗਿਆ ਹੈ ਕਿ 7,200 ਤੋਂ ਵੱਧ ਪੰਜਾਬੀ ਟਰੱਕ ਡਰਾਈਵਰ ਅੰਗ੍ਰੇਜ਼ੀ ਟੈਸਟ 'ਚ ਫੇਲ੍ਹ ਹੋ ਗਏ ਹਨ ਅਤੇ ਉਨ੍ਹਾਂ ਨੂੰ “ਆਊਟ ਆਫ ਸਰਵਿਸ” ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਡਿਪਾਰਟਮੈਂਟ ਆਫ ਟ੍ਰਾਂਸਪੋਰਟੇਸ਼ਨ (DOT) ਵੱਲੋਂ ਵਪਾਰਕ ਟਰੱਕ ਡਰਾਈਵਰਾਂ ਲਈ ਅੰਗ੍ਰੇਜ਼ੀ ਭਾਸ਼ਾ ਦੀ ਲਾਜ਼ਮੀ ਯੋਗਤਾ ਸੰਬੰਧੀ ਫੈਡਰਲ ਨਿਯਮ ਸਖ਼ਤੀ ਨਾਲ ਲਾਗੂ ਕਰਨ ਤੋਂ ਬਾਅਦ ਹਜ਼ਾਰਾਂ ਡਰਾਈਵਰਾਂ ਦੀਆਂ ਨੌਕਰੀਆਂ ਖਤਰੇ 'ਚ ਆ ਗਈਆਂ ਹਨ।ਇੰਨੇ ਟਰੱਕ ਟਰਾਈਵਰ ਅੰਗਰੇਜ਼ੀ ਟੈਸਟ 'ਚ ਹੋਏ ਫੇਲ੍ਹਅਧਿਕਾਰਕ ਅੰਕੜਿਆਂ ਅਨੁਸਾਰ, ਅਕਤੂਬਰ 2025 ਤੱਕ 7,200 ਤੋਂ ਵੱਧ ਵਪਾਰਕ ਟਰੱਕ ਡਰਾਈਵਰਾਂ ਨੂੰ “ਆਊਟ ਆਫ ਸਰਵਿਸ” ਕਰ ਦਿੱਤਾ ਗਿਆ ਹੈ ਕਿਉਂਕਿ ਉਹ ਰੋਡਸਾਈਡ ਅੰਗ੍ਰੇਜ਼ੀ ਭਾਸ਼ਾ ਪ੍ਰੋਫ਼ਿਸ਼ੈਂਸੀ (ELP) ਟੈਸਟ ਪਾਸ ਨਹੀਂ ਕਰ ਸਕੇ।ਇਹ ਕਾਰਵਾਈ ਉਸ ਵੇਲੇ ਸ਼ੁਰੂ ਹੋਈ ਜਦੋਂ ਭਾਰਤੀ ਮੂਲ ਦੇ ਕੁਝ ਡਰਾਈਵਰਾਂ ਨਾਲ ਜੁੜੇ ਕਈ ਘਾਤਕ ਹਾਦਸਿਆਂ ਨੇ ਅਮਰੀਕੀ ਹਾਈਵੇ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ।ਟਰੱਕਿੰਗ ਐਸੋਸੀਏਸ਼ਨਾਂ ਨੇ ਸੰਘੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਭਾਸ਼ਾ ਟੈਸਟ ਨੂੰ ਨਿਆਂਪੂਰਨ ਤੇ ਇੱਕਸਾਰ ਮਾਪਦੰਡਾਂ ਅਨੁਸਾਰ ਬਣਾਇਆ ਜਾਵੇ, ਤਾਂ ਜੋ ਤਜਰਬੇਕਾਰ ਡਰਾਈਵਰ ਬਿਨਾਂ ਕਿਸੇ ਰੁਕਾਵਟ ਦੇ ਆਪਣਾ ਕੰਮ ਜਾਰੀ ਰੱਖ ਸਕਣ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।