Delhi Car Blast: ਦਿੱਲੀ 'ਚ ਕਾਰ ਧਮਾਕੇ ਤੋਂ ਬਾਅਦ ਲਾਲ ਕਿਲ੍ਹਾ ਤਿੰਨ ਦਿਨਾਂ ਲਈ ਬੰਦ, ASI ਨੇ ਜਾਰੀ ਕੀਤਾ ਆਦੇਸ਼

Wait 5 sec.

ਦਿੱਲੀ ਵਿੱਚ ਸੋਮਵਾਰ ਯਾਨੀਕਿ 10 ਨਵੰਬਰ ਨੂੰ ਹੋਏ ਭਿਆਨਕ ਕਾਰ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਇਸੇ ਨਾਲ ਭਾਵ ਵਿੱਚ ਭਾਰਤੀ ਪੁਰਾਤੱਤਵ ਸਰਵੇਖਣ (ASI) ਨੇ ਇਤਿਹਾਸਕ ਲਾਲ ਕਿਲ੍ਹੇ ਨੂੰ ਅਗਲੇ ਤਿੰਨ ਦਿਨਾਂ ਲਈ ਆਮ ਜਨਤਾ ਲਈ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।ਸੋਮਵਾਰ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਹੋਏ ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ, ਜਿਸ ਤੋਂ ਬਾਅਦ ਸੁਰੱਖਿਆ ਕਾਰਨਾਂ ਨਾਲ ਇਹ ਫੈਸਲਾ ਲਿਆ ਗਿਆ ਹੈ। ASI ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਲਾਲ ਕਿਲ੍ਹੇ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਿਵਸਥਾ ਦੀ ਪੂਰੀ ਤਰ੍ਹਾਂ ਸਮੀਖਿਆ ਕੀਤੀ ਜਾਵੇਗੀ। ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਰੋਕਣ ਅਤੇ ਸਬੂਤਾਂ ਦੀ ਜਾਂਚ ਲਈ ਪੁਲਿਸ, NSG ਅਤੇ ਫੌਰੈਂਸਿਕ ਟੀਮਾਂ ਨਿਰੰਤਰ ਕੰਮ ਕਰ ਰਹੀਆਂ ਹਨ।