Senior Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਜਨਤਾ ਦੇ ਨਾਲ-ਨਾਲ ਰਾਜਨੀਤਿਕ ਹਸਤੀਆਂ ਦੀਆਂ ਅੱਖਾਂ ਵੀ ਨਮ ਹਨ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ (BJP ) ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਲਬੀਰ ਪੁੰਜ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਕਈ ਦਿੱਗਜ ਆਗੂਆਂ ਨੇ ਦੁੱਖ ਪ੍ਰਗਟਾਵਾ ਕੀਤਾ ਹੈ।ਪੀ.ਐੱਮ. ਮੋਦੀ ਨੇ ਦਿੱਤੀ ਸ਼ਰਧਾਂਜਲੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਲਬੀਰ ਪੁੰਜ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਇੱਕ ਪ੍ਰਖਰ ਲੇਖਕ, ਚਿੰਤਕ ਅਤੇ ਸਤਿਕਾਰਤ ਬੁੱਧੀਜੀਵੀ ਦੱਸਿਆ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਅਣਥੱਕ ਯਤਨ ਕੀਤੇ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਰਿਹਾ। ਉਨ੍ਹਾਂ ਅਨੁਸਾਰ ਪੁੰਜ ਨੇ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਬੁੱਧੀਜੀਵੀਆਂ ਨੂੰ ਪਾਰਟੀ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਉਹ ਗੁਜਰਾਤ ਸਮੇਤ ਕਈ ਰਾਜਾਂ ਦੇ ਇੰਚਾਰਜ ਵੀ ਰਹੇ।ਸੰਗਠਨ ਨੂੰ ਮਜ਼ਬੂਤ ਕਰਨ 'ਚ ਅਹਿਮ ਯੋਗਦਾਨਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੇਸ਼ੇ ਤੋਂ ਪੱਤਰਕਾਰ ਬਲਬੀਰ ਪੁੰਜ ਨੇ ਭਾਜਪਾ ਦੇ ਰਾਸ਼ਟਰੀ ਉਪ-ਪ੍ਰਧਾਨ, ਸਕੱਤਰ ਅਤੇ ਕਈ ਸੂਬਿਆਂ ਦੇ ਇੰਚਾਰਜ ਵਜੋਂ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇ ਬੌਧਿਕ ਸੈੱਲ ਦੇ ਕਨਵੀਨਰ ਵਜੋਂ ਪਾਰਟੀ ਦੇ ਬੌਧਿਕ ਵਿਸਤਾਰ ਵਿੱਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਨੂੰ ਰਾਜਨੀਤੀ ਅਤੇ ਪੱਤਰਕਾਰੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕਿਹਾ ਕਿ ਪੁੰਜ ਨੇ ਆਪਣੀ ਲੇਖਣੀ ਅਤੇ ਵਿਚਾਰਾਂ ਰਾਹੀਂ ਰਾਸ਼ਟਰਵਾਦੀ ਸੋਚ ਅਤੇ ਜਨਹਿਤ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਮਰਥਨ ਕੀਤਾ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।