Earthquake: ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਜ਼ੋਰਦਾਰ ਝਟਕਿਆਂ ਨਾਲ ਧਰਤੀ ਦਹਿਲ ਉੱਠੀ। ਦੱਸ ਦੇਈਏ ਕਿ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸ਼ਨੀਵਾਰ ਨੂੰ 5.5 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ ਅਤੇ ਖੈਬਰ ਪਖਤੂਨਖਵਾ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਸਥਾਨਕ ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ।ਪ੍ਰਮੁੱਖ ਪਾਕਿਸਤਾਨੀ ਮੀਡੀਆ ਆਉਟਲੈਟ ਜੀਓ ਟੀਵੀ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਮੌਸਮ ਵਿਭਾਗ (ਪੀਐਮਡੀ) ਦੇ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ (ਐਨਐਸਐਮਸੀ) ਨੇ ਦੱਸਿਆ ਕਿ ਭੂਚਾਲ 199 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਅਤੇ ਇਸਦੀ ਤੀਬਰਤਾ 5.5 ਮਾਪੀ ਗਈ ਹੈ।ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮੀਡੀਆ ਰਿਪੋਰਟ ਵਿੱਚ ਦੱਸਿਾ ਗਿਆ ਹੈ ਕਿ ਸਵਾਤ, ਹਾਂਗੂ, ਉੱਤਰੀ ਵਜ਼ੀਰਿਸਤਾਨ ਅਤੇ ਚਿਤਰਾਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਦੋਂ ਕਿ ਰਾਵਲਪਿੰਡੀ ਦੇ ਵਸਨੀਕਾਂ ਨੇ ਜ਼ਮੀਨ ਹਿੱਲਦੀ ਮਹਿਸੂਸ ਕੀਤੀ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਕੋਹ ਹਿੰਦੂ ਕੁਸ਼ ਖੇਤਰ ਵਿੱਚ ਸਥਿਤ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।