ਜੰਮੂ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, 15 ਲੋਕਾਂ ਦੀ ਦਰਦਨਾਕ ਮੌਤ; ਮੱਚਿਆ ਚੀਕ ਚੀਹਾੜਾ

Wait 5 sec.

Udhampur Bus Accident: ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਊਧਮਪੁਰ ਦੇ ਰਾਮਨਗਰ ਦੇ ਕਾਗੋਤ ਇਲਾਕੇ ਵਿੱਚ ਇੱਕ ਯਾਤਰੀ ਬੱਸ ਪਲਟ ਗਈ ਅਤੇ ਇਸ ਦਰਦਨਾਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਬਚਾਅ ਕਾਰਜ ਜਾਰੀ ਹਨ, ਜਿਸ ਵਿੱਚ ਪੁਲਿਸ, ਪ੍ਰਸ਼ਾਸਨ ਅਤੇ ਸਥਾਨਕ ਨਿਵਾਸੀ ਮਦਦ ਕਰ ਰਹੇ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਦੇ ਅਨੁਸਾਰ ਬੱਸ ਰਾਮਨਗਰ ਤੋਂ ਊਧਮਪੁਰ ਜਾ ਰਹੀ ਸੀ, ਜਦੋਂ ਇਹ ਹਾਦਸਾ ਜਾਲੋ ਖੇਤਰ ਦੇ ਨੇੜੇ ਹੋਇਆ। ਹਾਦਸੇ ਦਾ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚਸ਼ਮਦੀਦਾਂ ਦਾ ਮੰਨਣਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਹੋਇਆ। ਇੱਕ ਮੋੜ 'ਤੇ ਟਾਇਰ ਫਟ ਗਿਆ, ਜਿਸ ਕਾਰਨ ਤੇਜ਼ ਰਫ਼ਤਾਰ ਬੱਸ ਕੰਟਰੋਲ ਗੁਆ ਬੈਠੀ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਬਚਾਅ ਟੀਮਾਂ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਅਤੇ ਮੈਡੀਕਲ ਸੈਂਟਰਾਂ ਵਿੱਚ ਪਹੁੰਚਾ ਰਹੀਆਂ ਹਨ। ਪ੍ਰਸ਼ਾਸਨ ਨੇ ਕਿਹਾ ਕਿ ਜ਼ਖਮੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।