Canada News: ਕੈਨੇਡਾ ਤੋਂ ਦੁਖਦ ਖਬਰ, ਇੱਕ ਹੋਰ ਨੌਜਵਾਨ ਦੀ ਮੌਤ; ਕਮਰੇ 'ਚ ਆਰਾਮ ਕਰਦੇ ਸਮੇਂ...

Wait 5 sec.

Canada News: ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਜਲੰਧਰ ਦੇ ਇੱਕ ਨੌਜਵਾਨ ਆਕਾਸ਼ਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਨੌਜਵਾਨ ਦੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ।ਸਟੂਡੈਂਟ ਵੀਜ਼ੇ 'ਤੇ ਗਿਆ ਸੀ ਕੈਨੇਡਾਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਸਾਲ 2023 ਵਿੱਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਸੀ ਤਾਂ ਜੋ ਉੱਥੇ ਪੜ੍ਹਾਈ ਕਰਕੇ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕੇ। ਉਹ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਵਿੱਚ ਰਹਿ ਕੇ ਆਪਣੀ ਪੜ੍ਹਾਈ ਪੂਰੀ ਕਰ ਰਿਹਾ ਸੀ।ਕਮਰੇ 'ਚ ਆਰਾਮ ਕਰਦੇ ਸਮੇਂ ਆਇਆ ਹਾਰਟ ਅਟੈਕਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਆਕਾਸ਼ਦੀਪ ਰੋਜ਼ਾਨਾ ਦੀ ਤਰ੍ਹਾਂ ਕਾਲਜ ਗਿਆ ਸੀ। ਜਦੋਂ ਉਹ ਕਾਲਜ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਆਰਾਮ ਕਰ ਰਿਹਾ ਸੀ, ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਹਾਲਤ ਵਿਗੜਦੀ ਦੇਖ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜਆਕਾਸ਼ਦੀਪ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਲੰਧਰ 'ਚ ਰਹਿੰਦੇ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਨੇਡਾ 'ਚ ਰਹਿ ਰਹੀ ਉਸਦੀ ਭੈਣ ਨਵਜੋਤ ਕੌਰ ਅਤੇ ਜੀਜਾ ਨੇ ਦੱਸਿਆ ਕਿ ਉਸ ਦਾ ਸੁਪਨਾ ਵਿਦੇਸ਼ ਵਿੱਚ ਪੜ੍ਹਾਈ ਕਰਕੇ ਪਰਿਵਾਰ ਦਾ ਸਹਾਰਾ ਬਣਨਾ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਰਿਵਾਰਕ ਮੈਂਬਰ ਮੁਕੇਸ਼ ਕੁਮਾਰ ਅਨੁਸਾਰ, ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਕੈਨੇਡਾ 'ਚ ਹੀ ਕਰ ਦਿੱਤਾ ਗਿਆ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।