Sanjay Singh ਨੇ ਉਪ ਰਾਸ਼ਟਰਪਤੀ ਨੂੰ ਸੌਂਪੀ ਯਾਚਿਕਾ , ਰਾਘਵ ਚੱਢਾ ਸਮੇਤ 7 ਸਾਂਸਦਾਂ ਨੂੰ ਅਯੋਗ ਠਹਿਰਾਉਣ ਦੀ ਕੀਤੀ ਮੰਗ

Wait 5 sec.

AAP MP Sanjay Singh : AAP ਸਾਂਸਦ ਸੰਜੇ ਸਿੰਘ ਨੇ ਐਤਵਾਰ ਨੂੰ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਇੱਕ ਯਾਚਿਕਾ ਸੌਂਪ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਗਈ ਹੈ। ਸੰਜੇ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਂਸਦਾਂ ਦਾ ਪਾਰਟੀ ਛੱਡਣਾ ਦਲ ਬਦਲੀ ਵਿਰੋਧੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ।ਸੰਜੇ ਸਿੰਘ ਦੇ ਅਨੁਸਾਰ ਆਮ ਆਦਮੀ ਪਾਰਟੀ ਨੇ ਕਈ ਸੰਵਿਧਾਨਕ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਹੈ, ਜਿਨ੍ਹਾਂ ਵਿੱਚ ਵਕੀਲ ਕਪਿਲ ਸਿੱਬਲ ਅਤੇ ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਪੀ.ਡੀ. ਅਚਾਰੀ ਸ਼ਾਮਲ ਹਨ।ਆਪ ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਸ਼ੁੱਕਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ।