Schools Holidays: ਹੀਟਵੇਵ ਵਿਚਾਲੇ ਛੁੱਟੀਆਂ ਦਾ ਹੋਇਆ ਐਲਾਨ, ਸਰਕਾਰੀ-ਨਿੱਜੀ ਸਣੇ ਸਾਰੇ ਸਕੂਲਾਂ 'ਤੇ ਲਾਗੂ ਹੋਏਗਾ ਹੁਕਮ; ਸਿਹਤ ਲਈ ਵਧਿਆ ਖ਼ਤਰਾ...

Wait 5 sec.

Schools Holidays: ਭੋਪਾਲ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਲੂ ਚੱਲਣ ਦੇ ਖ਼ਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸੂਕਲ ਜਾਣ ਵਾਲੇ ਬੱਚਿਆਂ ਦੀ ਸਿਹਤ ਨੂੰ ਤਰਜੀਹ ਦਿੰਦੇ ਹੋਏ ਭੋਪਾਲ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੇ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 30 ਅਪ੍ਰੈਲ, 2026 ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਹਰ ਤਰ੍ਹਾਂ ਦੇ ਸਕੂਲਾਂ 'ਤੇ ਲਾਗੂ ਹੋਏਗਾ ਹੁਕਮਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਦਫ਼ਤਰ ਵੱਲੋਂ ਜਾਰੀ ਹੁਕਮ ਅਨੁਸਾਰ, ਇਹ ਛੁੱਟੀ ਹਰ ਤਰ੍ਹਾਂ ਦੇ ਸਕੂਲਾਂ 'ਤੇ ਲਾਗੂ ਹੁੰਦੀ ਹੈ। ਇਸ ਵਿੱਚ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ, ਸੀਬੀਐਸਈ ਅਤੇ ਆਈਸੀਐਸਈ ਸਕੂਲ ਸ਼ਾਮਲ ਹਨ। ਇਹ ਹੁਕਮ ਜ਼ਿਲ੍ਹਾ ਕੁਲੈਕਟਰ ਦੀ ਪ੍ਰਵਾਨਗੀ ਤੋਂ ਤੁਰੰਤ ਬਾਅਦ ਲਾਗੂ ਹੋ ਗਿਆ।ਹਾਲਾਂਕਿ ਇਹ ਰਾਹਤ ਸਿਰਫ਼ ਵਿਦਿਆਰਥੀਆਂ ਨੂੰ ਹੀ ਦਿੱਤੀ ਗਈ ਹੈ ਪਰ ਸਕੂਲ ਅਧਿਆਪਕਾਂ ਲਈ ਹਰ ਰੋਜ਼ ਸਮੇਂ ਸਿਰ ਸਕੂਲ ਆਉਣਾ ਲਾਜ਼ਮੀ ਹੋਵੇਗਾ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਤੇਜ਼ ਗਰਮੀ ਅਤੇ ਵਧਦੇ ਤਾਪਮਾਨ ਦਾ ਬੱਚਿਆਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ, ਇਸ ਲਈ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਸਿਹਤ ਲਈ ਵਧਿਆ ਖ਼ਤਰਾਮਾਹਿਰਾਂ ਦੇ ਅਨੁਸਾਰ ਦੁਪਹਿਰ ਵੇਲੇ ਤਾਪਮਾਨ ਕਾਫ਼ੀ ਵੱਧ ਰਿਹਾ ਹੈ, ਜਿਸ ਨਾਲ ਡੀਹਾਈਡਰੇਸ਼ਨ, ਹੀਟ ​​ਸਟ੍ਰੋਕ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਖ਼ਤਰਾ ਵੱਧ ਰਿਹਾ ਹੈ। ਅਜਿਹੀ ਸਥਿਤੀ ਵਿੱਚ ਛੋਟੇ ਬੱਚਿਆਂ ਨੂੰ ਘਰ ਵਿੱਚ ਸੁਰੱਖਿਅਤ ਰੱਖਣਾ ਜ਼ਰੂਰੀ ਹੈ। ਪ੍ਰਸ਼ਾਸਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਬਿਨਾਂ ਵਜ੍ਹਾ ਧੁੱਪ ਵਿੱਚ ਬਾਹਰ ਨਾ ਭੇਜਣ ਅਤੇ ਉਨ੍ਹਾਂ ਨੂੰ ਠੰਢੀ ਜਗ੍ਹਾ ਅਤੇ ਲੋੜੀਂਦੇ ਪਾਣੀ ਨਾਲ ਰੱਖਣ।Read More: Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਹੁਣ ਕਾਂਗਰਸ ਨੇ ਖਿੱਚੀ ਤਿਆਰੀ; ਖੇਡਿਆ ਵੱਡਾ ਦਾਅ...ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।