Big News: ਵੱਡੀ ਖਬਰ, ਕਲਾਕਾਰਾਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ! ਮਸ਼ਹੂਰ ਗਾਇਕਾ ਦੀ ਮੌਤ: CM ਨੇ ਜਤਾਇਆ ਦੁੱਖ...

Wait 5 sec.

Accident: ਮਨੋਰੰਜਨ ਜਗਤ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਲੋਕਾਂ ਵਿਚਾਲੇ ਗਮ ਦਾ ਮਾਹੌਲ ਹੈ। ਦੱਸ ਦੇਈਏ ਕਿ ਅਸਾਮ ਵਿੱਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਦੇ ਤਾਮੁਲਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸੂਬੇ ਦੀ ਪ੍ਰਸਿੱਧ ਬਿਹੂ ਨ੍ਰਿਤਕੀ ਅਤੇ 'ਨਾਗਰਾ ਨਾਮ' ਕਲਾਕਾਰ ਨਿਸ਼ਾਮੋਨੀ ਹਲੋਈ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਬੀਹੂ ਦਲ ਦੇ 11 ਹੋਰ ਮੈਂਬਰ ਵੀ ਜ਼ਖ਼ਮੀ ਹੋਏ ਹਨ।ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਇਹ ਹਾਦਸਾ ਤਾਮੁਲਪੁਰ ਜ਼ਿਲ੍ਹੇ ਦਾ ਨੋਆਖਾਟਾ ਇਲਾਕੇ 'ਚ ਵਾਪਰਿਆ ਹੈ। ਨਿਸ਼ਾਮੋਨੀ (25) ਆਪਣੇ ਕਲਾਕਾਰ ਮੰਡਲੀ 'ਭਾਸਕਰਜੋਤੀ ਬੀਹੂ ਹੁਸੋਰੀ ਦਲ' ਨਾਲ ਇੱਕ ਪ੍ਰੋਗਰਾਮ ਪੇਸ਼ ਕਰਕੇ ਮਿੰਨੀ ਬੱਸ ਰਾਹੀਂ ਵਾਪਸ ਪਰਤ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀ ਬੱਸ ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਨਿਸ਼ਾਮੋਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਵਿੱਚ ਲਗਭਗ 30 ਕਲਾਕਾਰ ਸਵਾਰ ਸਨ, ਜਿਨ੍ਹਾਂ ਵਿੱਚੋਂ 11 ਜ਼ਖ਼ਮੀ ਹੋ ਗਏ। ਗੰਭੀਰ ਜ਼ਖ਼ਮੀਆਂ ਨੂੰ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਨਿਸ਼ਾਮੋਨੀ ਸਿਰਫ਼ ਇੱਕ ਮਾਹਿਰ ਬੀਹੂ ਨਚਾਰ ਹੀ ਨਹੀਂ ਸੀ, ਬਲਕਿ ਉਹ ਰਵਾਇਤੀ 'ਨਾਗਰਾ ਨਾਮ' ਕਲਾ ਦੀ ਇੱਕ ਮਕਬੂਲ ਗਾਇਕਾ ਵੀ ਸੀ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਅਸਾਮੀ ਸੱਭਿਆਚਾਰਕ ਜਗਤ ਨੂੰ ਵੱਡਾ ਘਾਟਾ ਪੈ ਗਿਆ ਹੈ। ਮੁੱਖ ਮੰਤਰੀ ਨੇ ਜਤਾਇਆ ਦੁੱਖਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਇੱਕ ਉਭਰਦੀ ਕਲਾਕਾਰ ਦਾ ਕਰੀਅਰ ਇਸ ਤਰ੍ਹਾਂ ਖ਼ਤਮ ਹੋਣਾ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਪਰਿਵਾਰ ਦੇ ਨਾਲ ਹਨ ਅਤੇ ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।"ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।