Birthday Party Firing: ਵੱਡੀ ਵਾਰਦਾਤ, ਮਾਤਮ 'ਚ ਬਦਲਿਆ ਪਾਰਟੀ ਦਾ ਮਾਹੌਲ, ਜਨਮਦਿਨ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ; 3 ਨੌਜਵਾਨਾਂ ਦੀ ਮੌਤ...

Wait 5 sec.

Birthday Party Firing: ਜਸ਼ਨ ਦਾ ਮਾਹੌਲ ਉਸ ਸਮੇਂ ਮਾਤਮ ਵਿੱਚ ਬਦਲ ਗਿਆ, ਜਦੋਂ ਅਚਾਨਕ ਤਿੰਨ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦਰਅਸਲ, ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਵਿੱਚ ਇੱਕ ਜਨਮਦਿਨ ਦਾ ਜਸ਼ਨ ਉਸ ਸਮੇਂ ਮਾਤਮ ਵਿੱਚ ਬਦਲ ਗਿਆ, ਜਦੋਂ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ 3 ਨੌਜਵਾਨਾਂ ਦੀ ਜਾਨ ਚਲੀ ਗਈ। ਮੌਕੇ 'ਤੇ ਅੰਨ੍ਹੇਵਾਹ ਗੋਲੀਬਾਰੀਰਿਪੋਰਟਾਂ ਅਨੁਸਾਰ, ਇੱਕ ਜਿੰਮ ਵਿੱਚ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ, ਜਿੱਥੇ ਇੱਕ ਦੂਜੇ ਦੇ ਚਿਹਰਿਆਂ 'ਤੇ ਕੇਕ ਲਗਾਉਣ ਨੂੰ ਲੈ ਕੇ ਦੋਸਤਾਂ ਵਿੱਚ ਆਪਸੀ ਝਗੜਾ ਹੋ ਗਿਆ। ਇਹ ਝਗੜਾ ਇੰਨਾ ਹਿੰਸਕ ਹੋ ਗਿਆ ਕਿ ਮੌਕੇ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਵਿੱਚ 3 ਨੌਜਵਾਨਾਂ ਦੇ ਸਿਰ 'ਚ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੇਰਠ ਰੇਂਜ ਦੇ ਡੀਆਈਜੀ ਕਲਾਨਿਧੀ ਨੈਥਾਨੀ ਨੇ ਦੱਸਿਆ ਕਿ ਜਿੰਮ ਦੇ ਅੰਦਰ ਇੱਕ ਮਾਮੂਲੀ ਗੱਲ 'ਤੇ ਹੋਏ ਝਗੜੇ ਨੇ ਇਸ ਖੂਨੀ ਟਕਰਾਅ ਦਾ ਰੂਪ ਧਾਰਨ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਅਕਤੀਆਂ ਵਿੱਚੋਂ ਇੱਕ ਉਹ ਸੀ, ਜੋ ਆਪਣਾ ਜਨਮਦਿਨ ਮਨਾ ਰਿਹਾ ਸੀ।ਪੁਲਿਸ ਇਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਸਥਾਨਕ ਪੁਲਿਸ ਨੇ ਦੋਸ਼ੀ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ ਅਤੇ ਅਪਰਾਧ ਸਥਾਨ ਦੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇੱਕ ਫੀਲਡ ਯੂਨਿਟ ਵੀ ਮੌਕੇ 'ਤੇ ਮੌਜੂਦ ਹੈ ਅਤੇ ਉਸਨੇ ਕਈ ਤਰ੍ਹਾਂ ਦੇ ਸਬੂਤ ਇਕੱਠੇ ਕੀਤੇ ਹਨ, ਜਿਨ੍ਹਾਂ ਦਾ ਇਸ ਸਮੇਂ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।Read More: Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਵਿਭਾਗ ਵਿਚਾਲੇ ਮੱਚਿਆ ਹਾਹਾਕਾਰ; ਜਾਣੋ ਹੈੱਡ ਕਾਂਸਟੇਬਲ ਨੂੰ ਕਿਉਂ ਕੀਤਾ ਗਿਆ ਗ੍ਰਿਫ਼ਤਾਰ!ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।