Raghav Chadha ਸਮੇਤ AAP ਦੇ ਬਾਗ਼ੀ ਸਾਂਸਦਾਂ ਨੂੰ ਮਨਜ਼ੂਰੀ ਮਿਲਣ 'ਤੇ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ ,ਕਿਹਾ, "ਟੁਕੜੇ-ਟੁਕੜੇ..."

Wait 5 sec.

Raghav Chadha Quits AAP : ਰਾਜ ਸਭਾ ਨੇ ਰਾਘਵ ਚੱਢਾ ਸਮੇਤ ਆਮ ਆਦਮੀ ਪਾਰਟੀ ਦੇ ਸੱਤ ਬਾਗ਼ੀ ਸਾਂਸਦਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਭਾ ਸਕੱਤਰੇਤ ਨੇ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ ਇਸ 'ਤੇ ਕੇਂਦਰ ਸਰਕਾਰ ਵੱਲੋਂ ਪਹਿਲੀ ਪ੍ਰਤੀਕਿਰਿਆ ਆਈ ਹੈ।ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕ੍ਰਿਸ਼ਨਨ ਨੇ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ ਸਵੀਕਾਰ ਕਰ ਲਿਆ ਹੈ। ਹੁਣ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਰਾਜਿੰਦਰ ਗੁਪਤਾ ਅਤੇ ਵਿਕਰਮਜੀਤ ਸਿੰਘ ਸਾਹਨੀ ਭਾਜਪਾ ਸੰਸਦੀ ਦਲ ਦੇ ਮੈਂਬਰ ਹਨ।ਆਮ ਆਦਮੀ ਪਾਰਟੀ ਦੇ ਬਾਗ਼ੀ ਸੰਸਦ ਮੈਂਬਰਾਂ ਦੀ ਪ੍ਰਸ਼ੰਸਾ ਕਰਦੇ ਹੋਏ ਰਿਜੀਜੂ ਨੇ ਕਿਹਾ, "ਮੈਂ ਲੰਬੇ ਸਮੇਂ ਤੋਂ ਦੇਖਿਆ ਹੈ ਕਿ ਇਨ੍ਹਾਂ ਸੱਤ ਮਾਣਯੋਗ ਸੰਸਦ ਮੈਂਬਰਾਂ ਨੇ ਕਦੇ ਵੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਹੈ, ਨਾ ਹੀ ਉਨ੍ਹਾਂ ਨੇ ਕਦੇ ਅਨੁਸ਼ਾਸਨਹੀਣਤਾ ਜਾਂ ਗੈਰ-ਸੰਸਦੀ ਆਚਰਣ ਵਿੱਚ ਹਿੱਸਾ ਲਿਆ ਹੈ। ਇਨ੍ਹਾਂ ਸੰਸਦ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਰਾਸ਼ਟਰ ਨਿਰਮਾਣ ਐਨਡੀਏ ਵਿੱਚ ਤੁਹਾਡਾ ਸਵਾਗਤ ਹੈ ਅਤੇ ਟੁੱਕੜੇ -ਟੁੱਕੜੇ ਇੰਡੀਆ ਗੱਠਜੋੜ ਨੂੰ ਅਲਵਿਦਾ।"ਆਪ ਨੇ ਰਾਜ ਸਭਾ ਸਪੀਕਰ ਨੂੰ ਲਿਖਿਆ ਸੀ ਪੱਤਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਸਪੀਕਰ ਸੀਪੀ ਰਾਧਾਕ੍ਰਿਸ਼ਨਨ ਨੂੰ ਇੱਕ ਪੱਤਰ ਲਿਖਿਆ, ਜਿਸ ਵਿੱਚ ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 'ਆਪ' ਛੱਡਣ ਵਾਲੇ ਸਾਰੇ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਸੀ। ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ 'ਆਪ' ਦੇ ਸੱਤ ਸੰਸਦ ਮੈਂਬਰਾਂ ਦੀ ਇਹ ਕਾਰਵਾਈ ਦਲ ਬਦਲੂ ਅਤੇ ਪੰਜਾਬ ਦੇ ਲੋਕਾਂ ਅਤੇ ਭਾਰਤ ਦੇ ਸੰਵਿਧਾਨ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਕਾਨੂੰਨੀ ਕਦਮ ਚੁੱਕੇਗੀ।  ਰਾਜ ਸਭਾ ਵਿੱਚ ਗਰਜੇ ਆਪ ਦੇ ਤਿੰਨ ਸੰਸਦ ਮੈਂਬਰਹਾਲਾਂਕਿ ਰਾਜ ਸਭਾ ਸਕੱਤਰੇਤ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਵਿੱਚ 'ਆਪ' ਦੇ ਸਾਰੇ ਬਾਗ਼ੀ ਸੰਸਦ ਮੈਂਬਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਮਿਲ ਗਈ ਹੈ।ਹੁਣ ਆਮ ਆਦਮੀ ਪਾਰਟੀ ਦੇ ਉੱਪਰਲੇ ਸਦਨ ਵਿੱਚ ਸਿਰਫ਼ ਤਿੰਨ ਸੰਸਦ ਮੈਂਬਰ ਬਚੇ ਹਨ: ਸੰਜੇ ਸਿੰਘ, ਐਨਡੀ ਗੁਪਤਾ ਅਤੇ ਬਲਬੀਰ ਸਿੰਘ ਸੀਚੇਵਾਲ।