Israel Resume War on Iran: ਮਿਡਲ ਈਸਟ ਜੰਗਬੰਦੀ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਇਜ਼ਰਾਈਲ ਨੇ ਬੁੱਧਵਾਰ ਨੂੰ ਲੇਬਨਾਨ ਵਿੱਚ ਕਈ ਥਾਵਾਂ 'ਤੇ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ 254 ਲੋਕ ਮਾਰੇ ਗਏ ਅਤੇ 1,165 ਜ਼ਖਮੀ ਹੋਏ। ਲੇਬਨਾਨੀ ਸਿਵਲ ਡਿਫੈਂਸ ਟੀਮ ਦੇ ਅਨੁਸਾਰ, ਮ੍ਰਿਤਕਾਂ ਵਿੱਚ ਬੇਰੂਤ, ਬਾਲਬੇਕ, ਹਰਮੇਲ, ਨਬਾਤੀਹ, ਅਲੇ ਜ਼ਿਲ੍ਹਾ, ਸਿਡੋਨ ਅਤੇ ਟਾਇਰ ਸ਼ਾਮਲ ਸੀ।ਨਿਊਜ਼ ਏਜੰਸੀ AP ਦੇ ਅਨੁਸਾਰ, ਇਜ਼ਰਾਈਲੀ ਹਮਲੇ ਤੋਂ ਬਾਅਦ ਈਰਾਨ ਨੇ ਹੋਰਮੁਜ਼ ਸਟ੍ਰੇਟ ਨੂੰ ਦੁਬਾਰਾ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਅੱਤਵਾਦੀ ਸੰਗਠਨ ਹਿਜ਼ਬੁੱਲਾ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਜੰਗਬੰਦੀ ਵਿੱਚ ਲੇਬਨਾਨ ਨੂੰ ਸ਼ਾਮਲ ਨਹੀਂ ਕੀਤਾ ਗਿਆ, ਤਾਂ ਇਹ ਸਮਝੌਤਾ ਟੁੱਟ ਜਾਵੇਗਾ।ਉੱਥੇ ਹੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਈਰਾਨ ਦੇ ਨਾਲ ਜੰਗਬੰਦੀ ਯੋਜਨਾ ਵਿੱਚ ਹਿਜ਼ਬੁੱਲਾ ਸ਼ਾਮਲ ਨਹੀਂ ਹੈ। ਇਸ ਤੋਂ ਪਹਿਲਾਂ, ਈਰਾਨ ਨੇ ਅਮਰੀਕਾ ਨੂੰ 10 ਪੁਆਇੰਟ ਦਾ ਜੰਗਬੰਦੀ ਪਲਾਨ ਭੇਜਿਆ ਸੀ, ਜਿਸ ਵਿੱਚ ਹਿਜ਼ਬੁੱਲਾ 'ਤੇ ਹਮਲੇ ਰੋਕਣ ਦੀ ਮੰਗ ਕੀਤੀ ਗਈ ਸੀ। ਉਦੋਂ ਇਜ਼ਰਾਈਲ ਕਿਹਾ ਸੀ ਕਿ ਉਹ ਹਿਜ਼ਬੁੱਲਾ 'ਤੇ ਹਮਲੇ ਨਹੀਂ ਰੋਕੇਗਾ।ਅਮਰੀਕਾ ਅਤੇ ਈਰਾਨ ਵਿਚਾਲੇ ਲਗਭਗ 40 ਦਿਨਾਂ ਬਾਅਦ ਦੋ ਹਫ਼ਤਿਆਂ ਦੀ ਜੰਗਬੰਦੀ ਲਈ ਸਹਿਮਤ ਹੋਏ ਹਨ। ਟਰੰਪ ਨੇ ਦੱਸਿਆ ਕਿ ਇਹ ਫੈਸਲਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫੌਜ ਮੁਖੀ ਦੀਆਂ ਅਪੀਲਾਂ ਤੋਂ ਬਾਅਦ ਲਿਆ ਗਿਆ ਹੈ। ਈਰਾਨ ਬੋਲਿਆ- ਲੇਬਨਾਨ 'ਤੇ ਹਮਲਿਆਂ ਲਈ ਇਜ਼ਰਾਈਲ ਨੂੰ ਸਜ਼ਾ ਦੇਵਾਂਗੇਲੇਬਨਾਨ ਵਿੱਚ ਇਜ਼ਰਾਈਲ ਦੇ ਹਮਲਿਆਂ ਨੂੰ ਲੈ ਕੇ ਈਰਾਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਈਰਾਨੀ ਨਿਊਜ਼ ਏਜੰਸੀ ਦੇ ਅਨੁਸਾਰ, ਫੌਜੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਜ਼ਰਾਈਲ ਵਿਰੁੱਧ ਜਵਾਬੀ ਕਾਰਵਾਈ ਦੀਆਂ ਤਿਆਰੀਆਂ ਚੱਲ ਰਹੀਆਂ ਹਨ।ਈਰਾਨੀ ਮੀਡੀਆ ਦੇ ਅਨੁਸਾਰ, ਇੱਕ ਸੀਨੀਅਰ ਈਰਾਨੀ ਅਧਿਕਾਰੀ ਨੇ ਕਿਹਾ ਕਿ ਇਸ ਅਪਰਾਧ ਅਤੇ ਜੰਗਬੰਦੀ ਦੀ ਉਲੰਘਣਾ ਲਈ ਇਜ਼ਰਾਈਲ ਨੂੰ ਸਜ਼ਾ ਦਿੱਤੀ ਜਾਵੇਗੀ।ਅਧਿਕਾਰੀ ਨੇ ਦੋਸ਼ ਲਗਾਇਆ ਕਿ ਇਜ਼ਰਾਈਲ ਨੇ ਜੰਗਬੰਦੀ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ ਅਤੇ ਖੇਤਰ ਵਿੱਚ ਤਣਾਅ ਵਧਾਇਆ ਹੈ।ਉਨ੍ਹਾਂ ਨੇ ਕਿਹਾ ਕਿ ਇਜ਼ਰਾਈਲ ਆਪਣੇ ਵਾਅਦਿਆਂ ਦੀ ਪਾਲਣਾ ਨਹੀਂ ਕਰਦਾ ਅਤੇ ਇਸਨੂੰ ਸਿਰਫ ਤਾਕਤ ਨਾਲ ਹੀ ਰੋਕਿਆ ਜਾ ਸਕਦਾ ਹੈ।