Palampur Accident :ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ (Palampur Accident) ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਥੇ ਪਾਲਮਪੁਰ ਦੀ ਬੰਦਲਾ ਪੰਚਾਇਤ ਦੇ ਛਿੜ ਚੌਕ ਤੋਂ ਲਗਭਗ 500 ਫੁੱਟ ਦੂਰ ਨਿਊਗਲ ਖੱਡ ਵਿੱਚ ਇੱਕ ਬੇਕਾਬੂ ਬੋਲੈਰੋ ਜੀਪ ਦੇ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਕਿਵੇਂ ਬਣਦੀ ਹੈ ਕੱਚੇ ਅੰਬ ਦੀ ਕੜੀ ?ਹਾਦਸੇ ਵਿੱਚ ਮ੍ਰਿਤਕ ਨੌਜਵਾਨਾਂ ਦੀ ਪਛਾਣ 23 ਸਾਲਾ ਅਭੈ ਉਰਫ਼ ਅੱਬੂ ਪੁੱਤਰ ਕੁਸ਼ਲ ਕੁਮਾਰ ਅਤੇ 27 ਸਾਲਾ ਨਿਸ਼ਾਂਤ ਪੁੱਤਰ ਸਤੀਸ਼ ਕੁਮਾਰ ਵਾਸੀ ਬੰਦਲਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਡਰਾਈਵਰ ਵਰੁਣ ਉਰਫ਼ ਬੰਨੂ ਪੁੱਤਰ ਅਸ਼ੋਕ ਕੁਮਾਰ ਵਾਸੀ ਬੰਦਲਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਵਰੁਣ ਰਿਲਾਇੰਸ ਸਮਾਰਟ ਪੁਆਇੰਟ ਵਿੱਚ ਕੰਮ ਕਰਦਾ ਹੈ।ਜਾਣਕਾਰੀ ਅਨੁਸਾਰ ਭਾਰੀ ਮੀਂਹ ਦੌਰਾਨ ਡਰਾਈਵਰ ਗੱਡੀ 'ਤੇ ਕਾਬੂ ਨਾ ਰੱਖ ਸਕਿਆ ਅਤੇ ਬੋਲੈਰੋ ਜੀਪ ਸਿੱਧੀ ਡੂੰਘੀ ਖੱਡ ਵਿੱਚ ਡਿੱਗ ਗਈ। ਸਿਵਲ ਹਸਪਤਾਲ ਪਾਲਮਪੁਰ ਵਿੱਚ ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਜ਼ਖਮੀ ਨੌਜਵਾਨ ਨੂੰ ਡਾਕਟਰ ਰਾਜੇਂਦਰ ਪ੍ਰਸਾਦ ਮੈਡੀਕਲ ਕਾਲਜ ਅਤੇ ਹਸਪਤਾਲ ਟਾਂਡਾ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੋਵੇਂ ਨੌਜਵਾਨ ਇੱਕੋ ਹੀ ਪਿੰਡ ਦੇ ਰਹਿਣ ਵਾਲੇ ਸਨ। ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਸੌਰਭ ਵਨ ਵਿਹਾਰ ਮਾਰਗ 'ਤੇ ਛਿੜ ਚੌਕ ਤੋਂ ਥੋੜ੍ਹਾ ਅੱਗੇ ਭਾਰੀ ਮੀਂਹ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ 500 ਫੁੱਟ ਡੂੰਘੀ ਖੱਡ ’ਚ ਡਿੱਗ ਗਈ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।