Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...

Wait 5 sec.

Congress Leader: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਧੀਰ ਰੰਜਨ ਚੌਧਰੀ ਦੇ ਕਾਫ਼ਲੇ ਨਾਲ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ, ਚੌਧਰੀ ਦੇ ਕਾਫ਼ਲੇ ਦੀ ਇੱਕ ਗੱਡੀ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।ਜਾਣੋ ਕਿਵੇਂ ਵਾਪਰਿਆ ਹਾਦਸਾ?ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਧੀਰ ਰੰਜਨ ਚੌਧਰੀ ਕਾਂਡੀ ਵਿੱਚ ਆਪਣੀ ਚੋਣ ਮੁਹਿੰਮ ਦਾ ਕੰਮ ਪੂਰਾ ਕਰਕੇ ਵਾਪਸ ਬਹਿਰਾਮਪੁਰ ਜਾ ਰਹੇ ਸਨ। ਘਟਨਾ ਸ਼ਾਮ ਕਰੀਬ 6:45 ਵਜੇ ਜੀਬੰਤੀ ਇਲਾਕੇ ਦੇ ਨੇੜੇ ਵਾਪਰੀ, ਜਿਸ ਵਿੱਚ ਕਈ ਸੁਰੱਖਿਆ ਕਰਮੀ ਅਤੇ ਕਰਮਚਾਰੀ ਜ਼ਖ਼ਮੀ ਹੋ ਗਏ ਹਨ।ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾਅਧੀਰ ਰੰਜਨ ਚੌਧਰੀ ਦੇ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਇਸ ਹਾਦਸੇ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਕਾਂਗਰਸੀ ਆਗੂ ਦੇ ਸਟਾਫ਼ ਨੇ ਦੱਸਿਆ ਕਿ ਉਨ੍ਹਾਂ ਨੇ ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਇੰਸਪੈਕਟਰ ਨੂੰ ਫ਼ੋਨ ਕੀਤਾ, ਪਰ ਪੁਲਸ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।ਬੰਗਾਲ ਵਿੱਚ ਚੋਣਾਂ ਦੇ ਮਾਹੌਲ ਦੌਰਾਨ ਹੋਰ ਥਾਵਾਂ 'ਤੇ ਵੀ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਬਾਂਡੇਲ ਵਿੱਚ ਇੱਕ ਤ੍ਰਿਣਮੂਲ ਕਾਂਗਰਸ (TMC) ਵਰਕਰ ਦੀ ਕਾਰ 'ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਦਾ ਦੋਸ਼ ਭਾਜਪਾ ਸਮਰਥਕਾਂ 'ਤੇ ਲੱਗਾ ਹੈ। ਇਸੇ ਤਰ੍ਹਾਂ ਸਿਲੀਗੁੜੀ ਵਿੱਚ ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਪੋਸਟਰਾਂ ਅਤੇ ਝੰਡਿਆਂ ਨੂੰ ਲੈ ਕੇ ਟਕਰਾਅ ਹੋਇਆ, ਜਿਸ ਤੋਂ ਬਾਅਦ ਭਾਜਪਾ ਉਮੀਦਵਾਰ ਸ਼ੰਕਰ ਘੋਸ਼ ਨੇ ਪੁਲਿਸ ਦੀ ਕਾਰਵਾਈ 'ਤੇ ਨਾਰਾਜ਼ਗੀ ਜ਼ਾਹਰ ਕੀਤੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।