Hospitals Sealed: ਸਿਹਤ ਵਿਭਾਗ ਵੱਲੋਂ ਅਚਾਨਕ ਵੱਡਾ ਐਕਸ਼ਨ ਲਿਆ ਗਿਆ, ਜਿਸ ਤੋਂ ਬਾਅਦ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਹਾਲ ਹੀ 'ਚ ਸਾਹਮਣੇ ਆਏ ਨਜਾਇਜ਼ ਕਿਡਨੀ ਟ੍ਰਾਂਸਪਲਾਂਟ ਰੈਕੇਟ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ 'ਚ ਆ ਗਿਆ ਹੈ। ਵਿਭਾਗ ਨੇ ਸ਼ਹਿਰ 'ਚ ਬਿਨਾਂ ਲਾਇਸੈਂਸ ਤੇ ਮਾਪਦੰਡਾਂ ਦੇ ਉਲਟ ਚੱਲ ਰਹੇ ਹਸਪਤਾਲਾਂ ਤੇ ਨਰਸਿੰਗ ਹੋਮਜ਼ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਛਾਪੇਮਾਰੀ ਦੌਰਾਨ 7 ਹਸਪਤਾਲਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਜਦੋਂ ਕਿ 11 ਹੋਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।ਹਸਪਤਾਲ ਨੂੰ ਤੁਰੰਤ ਪ੍ਰਭਾਵ ਨਾਲ ਸੀਲ ਕੀਤਾਸਿਹਤ ਵਿਭਾਗ ਦੀ ਟੀਮ ਨੇ ਕਾਨਪੁਰ ਦੇ ਕਲਿਆਣਪੁਰ ਅਤੇ ਸ਼ਿਵਲੀ ਇਲਾਕਿਆਂ ਵਿੱਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਕਈ ਅਜਿਹੇ ਹਸਪਤਾਲ ਮਿਲੇ ਜੋ ਬਿਨਾਂ ਲਾਇਸੈਂਸ, ਸਿਖਲਾਈ ਪ੍ਰਾਪਤ ਡਾਕਟਰਾਂ ਅਤੇ ਜ਼ਰੂਰੀ ਸਟਾਫ ਦੇ ਚਲਾਏ ਜਾ ਰਹੇ ਸਨ। ਵਿਭਾਗ ਨੇ ਜੀਵਨ ਦਿਵਿਆ, ਰਿਲੈਕਸ ਅਤੇ ਐਸ ਹਸਪਤਾਲ ਨੂੰ ਤੁਰੰਤ ਪ੍ਰਭਾਵ ਨਾਲ ਸੀਲ ਕਰ ਦਿੱਤਾ ਹੈ।11 ਹਸਪਤਾਲਾਂ ਨੂੰ ਨੋਟਿਸ ਜਾਰੀ ਕੀਤੇ ਸਿਹਤ ਵਿਭਾਗ ਵੱਲੋਂ ਜਿਨ੍ਹਾਂ 11 ਹਸਪਤਾਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਅਨੁਸ਼ਕਾ, ਪ੍ਰਾਂਜਲ, ਰਾਮ ਜਾਨਕੀ, ਮੋਹਿਤ ਮੈਡੀਕਲ ਸੈਂਟਰ, ਸ਼ਿਵ ਮੈਡੀਕਲ, ਕੇਡੀਐਮ ਅਤੇ ਸ਼ਾਹਿਦ ਹਸਪਤਾਲ ਸ਼ਾਮਲ ਹਨ। ਇਨ੍ਹਾਂ ਹਸਪਤਾਲਾਂ 'ਤੇ ਦੋਸ਼ ਹੈ ਕਿ ਇਨ੍ਹਾਂ ਕੋਲ ਸਿਖਲਾਈ ਪ੍ਰਾਪਤ ਸਟਾਫ ਦੀ ਘਾਟ ਹੈ, ਉੱਥੇ ਗੰਦਗੀ ਹੈ ਅਤੇ ਬਿਨਾਂ ਇਜਾਜ਼ਤ ਦੇ ਆਈਸੀਯੂ (ICU), ਐਚਡੀਯੂ (HDU) ਅਤੇ ਸੁਪਰ ਸਪੈਸ਼ਲਿਟੀ ਸੇਵਾਵਾਂ ਦੇ ਬੋਰਡ ਲਗਾ ਕੇ ਮਰੀਜ਼ਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਕਿਡਨੀ ਟ੍ਰਾਂਸਪਲਾਂਟ ਰੈਕੇਟ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਕਾਂਡ ਵਿੱਚ ਸ਼ਾਮਲ ਤਿੰਨ ਹਸਪਤਾਲਾਂ ਵਿੱਚੋਂ ਦੋ ਪਹਿਲਾਂ ਹੀ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਸਨ। ਮੁੱਖ ਚਿਕਿਤਸਾ ਅਧਿਕਾਰੀ ਡਾ. ਹਰੀਦੱਤ ਨੇਮੀ ਨੇ ਸਪੱਸ਼ਟ ਕੀਤਾ ਹੈ ਕਿ ਪੂਰੇ ਸ਼ਹਿਰ ਵਿੱਚ ਨਜਾਇਜ਼ ਹਸਪਤਾਲਾਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।