Weather Update: ਮੌਸਮ ਵਿਭਾਗ ਵੱਲੋਂ ਤੇਜ਼ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ, ਅਗਲੇ 36 ਘੰਟਿਆਂ ਦੌਰਾਨ ਅਸਮਾਨ ਤੋਂ ਵਰ੍ਹੇਗੀ ਤਬਾਹੀ; ਜਾਣੋ ਤਾਜ਼ਾ ਅਪਡੇਟ...

Wait 5 sec.

Weather Update: ਮੌਸਮ ਵਿੱਚ ਲਗਾਤਾਰ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਬਦਲਦੇ ਮੌਸਮ ਦੇ ਚਲਦਿਆਂ ਸਵੇਰੇ ਅਤੇ ਰਾਤ ਠੰਡਕ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 36 ਘੰਟਿਆਂ ਦੌਰਾਨ ਕਈ ਸੂਬਿਆਂ 'ਚ ਭਾਰੀ ਤਬਾਹੀ ਹੋਣ ਦਾ ਖ਼ਦਸ਼ਾ ਹੈ। ਦੱਖਣੀ ਭਾਰਤ ਤੇ ਪੂਰਬ-ਉੱਤਰ ਦੇ ਸੂਬਿਆਂ 'ਚ ਚੱਕਰਵਾਤੀ ਹਵਾਵਾਂ ਕਾਰਨ ਮੌਸਮ ਬੇਹੱਦ ਖ਼ਰਾਬ ਰਹਿਣ ਦਾ ਅਨੁਮਾਨ ਹੈ।ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼, ਅਸਾਮ, ਸਿੱਕਮ, ਨਾਗਾਲੈਂਡ, ਮਨੀਪੁਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ 'ਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਦਰਮਿਆਨੇ ਤੋਂ ਭਾਰੀ ਮੀਂਹ, ਬਿਜਲੀ ਚਮਕਣ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।ਪਹਾੜਾਂ 'ਚ ਬਰਫ਼ਬਾਰੀ ਤੇ ਮੈਦਾਨਾਂ 'ਚ ਵਧੇਗੀ ਗਰਮੀ ਪੱਛਮੀ ਵਿਕਸ਼ੋਭ (Western Disturbance) ਦੇ ਪ੍ਰਭਾਵ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਹਲਕੀ ਬਾਰਿਸ਼ ਜਾਰੀ ਰਹੇਗੀ। ਦੂਜੇ ਪਾਸੇ, ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਰਾਜਸਥਾਨ ਅਤੇ ਯੂਪੀ ਸਮੇਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਮੌਸਮ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਗਰਮੀ ਦਾ ਅਹਿਸਾਸ ਤੇਜ਼ ਹੋ ਜਾਵੇਗਾ। 12 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 30°C ਅਤੇ ਦਿੱਲੀ ਵਿੱਚ 35°C ਰਹਿਣ ਦਾ ਅਨੁਮਾਨ ਹੈ।ਮਾਨਸੂਨ ਅਤੇ ਲੂ ਦਾ ਅਪਡੇਟਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੋਂ ਕਈ ਸੂਬਿਆਂ ਵਿੱਚ ਲੂ (Heatwave) ਚੱਲਣ ਦੀ ਸੰਭਾਵਨਾ ਹੈ, ਖ਼ਾਸ ਕਰਕੇ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਜਿੱਥੋਂ ਤੱਕ ਮਾਨਸੂਨ ਦਾ ਸਵਾਲ ਹੈ, ਇਹ ਜੂਨ ਮਹੀਨੇ ਵਿੱਚ ਦਸਤਕ ਦੇ ਸਕਦਾ ਹੈ, ਪਰ ਇਸ ਦੀ ਰਫ਼ਤਾਰ ਧੀਮੀ ਰਹਿਣ ਅਤੇ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਉਮੀਦ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।