ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ। ਇਸ ਤੋਂ ਬਾਅਦ ਹੁਣ ਪਾਕਿਸਤਾਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਦੀ ਸਫਾਈ ਨੂੰ ਲੈ ਕੇ ਸਖ਼ਤ ਆਦੇਸ਼ ਦਿੱਤੇ ਹਨ।ਸਥਾਨਕ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਨਾਲ ਭਰੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਸਾਫ਼ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਗੁਰਦੁਆਰਾ ਕੰਪਲੈਕਸ ਦੇ ਅੰਦਰੋਂ ਹੜ੍ਹ ਦਾ ਪਾਣੀ ਕੱਢਣਾ ਪਵੇਗਾ, ਕਿਉਂਕਿ ਇਹ ਇੱਕ ਸਿੱਖ ਧਾਰਮਿਕ ਸਥਾਨ ਹੈ।Good efforts CM punjab Maryam.nawaz Sharif for Gurdwara kartarpur sahib 🙏🙏 pic.twitter.com/flcdbuzNb4— Harmandeep Singh (@iamharman431) August 29, 2025ਦੱਸ ਦਈਏ ਕਿ ਗੁਰਦੁਆਰੇ ਦੇ ਅਹਾਤੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ, ਜਦੋਂ ਕਿ ਜ਼ਮੀਨੀ ਮੰਜ਼ਿਲ ’ਤੇ ਬਣੀ ਸਮਾਧ ਵੀ ਪਾਣੀ ਵਿੱਚ ਡੁੱਬ ਗਈ ਹੈ।ਹਾਲਾਂਕਿ ਰਾਹਤ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ, ਜਿਨ੍ਹਾਂ ਨੂੰ ਉੱਪਰਲੀ ਮੰਜ਼ਿਲ ’ਤੇ ਰੱਖਿਆ ਗਿਆ ਹੈ। ਹੜ੍ਹ ਨੇ ਗੁਰਦੁਆਰੇ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਰਤਾਰਪੁਰ ਸਾਹਿਬ-ਨਾਰੋਵਾਲ ਸੜਕ ’ਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ ਹੋ ਗਈ ਹੈ ਅਤੇ ਲੋਕਾਂ ਦਾ ਆਮ ਜੀਵਨ ਪ੍ਰਭਾਵਿਤ ਹੋਇਆ ਹੈ।ਗੁਰੂਘਰ ਦੇ ਨੇੜਲੇ ਇਲਾਕੇ ਵੀ ਡੁੱਬੇਸਰਹੱਦ ਪਾਰ ਤੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਰਾਵੀ ਦਰਿਆ ਦੇ ਵਧੇ ਵਹਾਅ ਕਾਰਨ ਧੁੱਸੀ ਬੰਨ੍ਹ ਕਈ ਥਾਵਾਂ ’ਤੇ ਟੁੱਟ ਗਿਆ, ਜਿਸ ਨਾਲ ਭਾਰਤੀ ਖੇਤਰਾਂ ਦੇ ਨਾਲ-ਨਾਲ ਪਾਕਿਸਤਾਨੀ ਪਾਸੇ ਵੀ ਪਾਣੀ ਭਰ ਗਿਆ। ਇਸ ਕਰਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਮੁੱਖ ਇਮਾਰਤ, ਲੰਗਰ ਘਰ, ਜੋੜਾ ਘਰ ਅਤੇ ਪ੍ਰਦਰਸ਼ਨੀ ਹਾਲ ਆਦਿ ਵੀ ਪਾਣੀ ਨਾਲ ਭਰ ਗਏ ਹਨ।