Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...

Wait 5 sec.

58 People Hospitalised After Eating Dahibara: ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਓਡੀਸ਼ਾ ਦੇ ਜਾਜਪੁਰ ਵਿੱਚ ਖਰਾਬ "ਦਹੀ ਵੜਾ" ਖਾਣ ਤੋਂ ਬਾਅਦ ਘੱਟੋ-ਘੱਟ 58 ਲੋਕ ਬਿਮਾਰ ਹੋ ਗਏ। ਇਸ ਦੌਰਾਨ ਇੱਕ ਬਜ਼ੁਰਗ ਔਰਤ ਦੀ ਵੀ ਮੌਤ ਹੋ ਗਈ। ਇਹ ਘਟਨਾ ਦਸ਼ਰਥਪੁਰ ਬਲਾਕ ਦੇ ਪਿੰਡ ਪਾਟਾਪੁਰ ਵਿੱਚ ਵਾਪਰੀ। ਪਿੰਡ ਵਾਸੀਆਂ ਨੇ ਸ਼ੁੱਕਰਵਾਰ ਸਵੇਰੇ 8:30 ਵਜੇ ਤੋਂ 9:30 ਵਜੇ ਦੇ ਵਿਚਕਾਰ ਇੱਕ ਸੜਕ ਕਿਨਾਰੇ ਵਿਕਰੇਤਾ ਤੋਂ "ਦਹੀ ਵੜਾ" ਖਰੀਦਿਆ ਸੀ। ਨਾਸ਼ਤੇ ਵਿੱਚ ਪਸੰਦ ਕੀਤੀ ਜਾਣ ਵਾਲੀ ਚੀਜ਼ "ਦਹੀ ਵੜਾ" ਖਾਣ ਤੋਂ ਥੋੜ੍ਹੀ ਦੇਰ ਬਾਅਦ, ਬਹੁਤ ਸਾਰੇ ਲੋਕਾਂ ਨੂੰ ਉਲਟੀਆਂ ਅਤੇ ਦਸਤ ਵਰਗੇ ਲੱਛਣ ਮਹਿਸੂਸ ਹੋਣ ਲੱਗੇ।27 ਬੱਚਿਆਂ ਸਮੇਤ ਕੁੱਲ 58 ਲੋਕ ਬਿਮਾਰਓਡੀਸ਼ਾ ਦੇ ਜਾਜਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਹੀਂ ਬੜਾ ਖਾਣ ਤੋਂ ਬਾਅਦ 27 ਬੱਚਿਆਂ ਸਮੇਤ ਕੁੱਲ 58 ਲੋਕ ਬਿਮਾਰ ਹੋ ਗਏ ਹਨ ਅਤੇ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਲੋਕਾਂ ਨੇ ਇਸਨੂੰ ਖਾਣ ਤੋਂ ਤੁਰੰਤ ਬਾਅਦ ਉਲਟੀਆਂ ਅਤੇ ਬੁਖਾਰ ਦੀ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਬਿਮਾਰ ਲੋਕਾਂ ਨੂੰ ਦਸ਼ਰਥਪੁਰ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਅਤੇ ਜਾਜਪੁਰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ (ਡੀ.ਐਚ.ਐਚ.) ਵਿੱਚ ਦਾਖਲ ਕਰਵਾਇਆ ਗਿਆ।ਜਾਜਪੁਰ ਦੇ ਜ਼ਿਲ੍ਹਾ ਕੁਲੈਕਟਰ ਅੰਬਰ ਕੁਮਾਰ ਨੇ ਕਿਹਾ ਕਿ 21 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮੁਕੇਸ਼ ਮਹਾਲਿੰਗ ਨੇ ਜਾਜਪੁਰ ਦੇ ਹਸਪਤਾਲ ਦਾ ਦੌਰਾ ਕੀਤਾ ਅਤੇ ਲੋਕਾਂ ਦੀ ਸਿਹਤ ਬਾਰੇ ਪੁੱਛਿਆ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ, "27 ਬੱਚਿਆਂ ਸਮੇਤ 58 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।" ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ 'ਦਹੀਂ ਬੜਾ' ਖਾਣ ਕਾਰਨ ਹੋਇਆ ਹੈ। ਅਸੀਂ ਭੋਜਨ ਅਤੇ ਪਾਣੀ ਦੇ ਨਮੂਨੇ ਇਕੱਠੇ ਕੀਤੇ ਹਨ ਅਤੇ ਉਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਹੈ।" ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਘਟਨਾ ਦੀ ਜਾਂਚ ਲਈ ਤਿੰਨ ਸੁਤੰਤਰ ਟੀਮਾਂ ਬਣਾਈਆਂ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।