BJP MLA Resigns: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਭਾਜਪਾ ਪਾਰਟੀ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਬਿਹਾਰ ਦੀ ਸਿਆਸਤ ਵਿੱਚ ਉਥਲ-ਪੁਥਲ ਮੱਚੀ ਹੋਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਦੱਸ ਦੇਈਏ ਕਿ ਇਹ ਫੈਸਲਾ ਉਨ੍ਹਾਂ ਦੇ ਰਾਜ ਸਭਾ ਲਈ ਚੁਣੇ ਜਾਣ ਤੋਂ ਦੋ ਹਫ਼ਤੇ ਬਾਅਦ ਲਿਆ ਗਿਆ ਹੈ। ਉਨ੍ਹਾਂ ਦਾ ਅਸਤੀਫਾ ਸੂਬਾ ਭਾਜਪਾ ਪ੍ਰਧਾਨ ਸੰਜੇ ਸਰਾਓਗੀ ਵੱਲੋਂ ਵਿਧਾਨ ਸਭਾ ਸਪੀਕਰ ਪ੍ਰੇਮ ਕੁਮਾਰ ਨੂੰ ਸੌਂਪਿਆ ਗਿਆ, ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਨਿਤਿਨ ਨਬੀਨ ਦੇ ਨਾਲ-ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸੋਮਵਾਰ ਨੂੰ ਰਾਜ ਵਿਧਾਨ ਪਰਿਸ਼ਦ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਿਤਿਨ ਨਬੀਨ ਅਤੇ ਜੇ.ਡੀ.(ਯੂ.) ਮੁਖੀ ਨਿਤੀਸ਼ ਕੁਮਾਰ ਦੋਵੇਂ ਹੀ 16 ਮਾਰਚ ਨੂੰ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ਲਈ ਚੁਣੇ ਗਏ ਸਨ।बांकीपुर और बिहार के मेरे सभी परिवारजन एवं कार्यकर्ता साथी, जनवरी 2006 में पिताजी के आकस्मिक निधन के बाद पार्टी ने मुझे पटना पश्चिम से उपचुनाव लड़ने का अवसर दिया और दिनांक 27 अप्रैल 2006 को मैं पहली बार पटना पश्चिम क्षेत्र से निर्वाचित होकर सामाजिक एवं राजनीतिक जीवन की शुरुआत… pic.twitter.com/IHhLpd0aJD— Nitin Nabin (@NitinNabin) March 30, 2026 ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਿਤਿਨ ਨਬੀਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਲਿਖਿਆ ਕਿ ਉਹ ਬਾਂਕੀਪੁਰ ਵਿਧਾਨ ਸਭਾ ਹਲਕੇ ਦੇ ਚੁਣੇ ਹੋਏ ਮੈਂਬਰ ਵਜੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪਿਛਲੇ 20 ਸਾਲਾਂ ਤੋਂ ਉਹ ਆਪਣੇ ਪਿਤਾ ਮਰਹੂਮ ਨਵੀਨ ਕਿਸ਼ੋਰ ਪ੍ਰਸਾਦ ਸਿਨਹਾ ਦੁਆਰਾ ਸਿਰਜੇ ਗਏ ਇਸ ਖੇਤਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਸਦਕਾ ਹੀ ਉਨ੍ਹਾਂ ਨੂੰ ਲਗਾਤਾਰ ਪੰਜ ਵਾਰ ਵਿਧਾਇਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।