Central Government on LPG and Petrol Diesel: ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਚਲਦਿਆਂ ਦੁਨੀਆਂ ਭਰ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਇਸ ਵਿਚਾਲੇ ਕੇਂਦਰ ਸਰਕਾਰ ਵੱਲੋਂ ਆਮ ਜਨਤਾ ਨੂੰ ਇੱਕ ਖਾਸ ਅਪੀਲ ਕੀਤੀ ਗਈ ਹੈ। ਦਰਅਸਲ, ਇਸ ਜੰਗ ਕਾਰਨ ਬਣੀ ਸਥਿਤੀ ਵਿਚਾਲੇ ਭਾਰਤ ਸਰਕਾਰ ਨੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਕੱਚੇ ਤੇਲ, ਪੈਟਰੋਲ, ਡੀਜ਼ਲ ਅਤੇ ਐਲਪੀਜੀ (LPG) ਦਾ ਲੋੜੀਂਦਾ ਭੰਡਾਰ ਉਪਲਬਧ ਹੈ। ਪੈਟਰੋਲੀਅਮ ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਹਟ ਵਿੱਚ ਆ ਕੇ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ ਨਾ ਲਗਾਉਣ ਅਤੇ ਲੋੜ ਤੋਂ ਵੱਧ ਤੇਲ ਨਾ ਖਰੀਦਣ।ਕੀਮਤਾਂ ਵਿੱਚ ਨਹੀਂ ਹੋਇਆ ਕੋਈ ਵਾਧਾਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਇੱਕ ਬ੍ਰੀਫਿੰਗ ਦੌਰਾਨ ਦੱਸਿਆ ਕਿ ਤੇਲ ਅਤੇ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਇਹ ਵੀ ਸਾਫ ਕੀਤਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਪੈਟਰੋਲ ਪੰਪਾਂ ਨੂੰ ਸਪਲਾਈ ਕਰਨ ਵਾਲੇ ਟਰਮੀਨਲਾਂ 'ਤੇ ਵੀ ਸਟਾਕ ਪੂਰਾ ਹੈ।35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਖੰਡਨਸਰਕਾਰ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਉਨ੍ਹਾਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਸੋਈ ਗੈਸ (LPG) ਦੀ ਬੁਕਿੰਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਬੁਕਿੰਗ ਦੀ ਮੌਜੂਦਾ ਸਮਾਂ-ਸੀਮਾ ਵਿੱਚ ਕੋਈ ਬਦਲਾਅ ਨਹੀਂ ਹੋਇਆ ਅਤੇ 35 ਜਾਂ 45 ਦਿਨਾਂ ਬਾਅਦ ਬੁਕਿੰਗ ਦੀ ਗੱਲ ਬਿਲਕੁਲ ਝੂਠ ਹੈ।ਜੰਗ ਕਾਰਨ ਸਪਲਾਈ 'ਤੇ ਅਸਰ ?ਜ਼ਿਕਰਯੋਗ ਹੈ ਕਿ ਇਜ਼ਰਾਈਲ ਅਤੇ ਈਰਾਨ ਵਿਚਾਲੇ ਜੰਗ ਕਾਰਨ ਹੋਰਮੂਜ਼ ਜਲਡਮਰੂਮੱਧ (Strait of Hormuz) ਰਾਹੀਂ ਹੋਣ ਵਾਲੀ ਤੇਲ ਸਪਲਾਈ ਪ੍ਰਭਾਵਿਤ ਹੋਈ ਹੈ। ਭਾਰਤ ਆਪਣੀ ਲੋੜ ਦਾ 50% ਕੱਚਾ ਤੇਲ ਅਤੇ 54% ਐਲਐਨਜੀ (LNG) ਇਸੇ ਰਸਤੇ ਰਾਹੀਂ ਮੰਗਵਾਉਂਦਾ ਹੈ। ਹਾਲਾਂਕਿ, ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਦੇਸ਼ ਕੋਲ ਸਾਲਾਨਾ 26 ਕਰੋੜ ਟਨ ਕੱਚਾ ਤੇਲ ਰਿਫਾਈਨ ਕਰਨ ਦੀ ਸਮਰੱਥਾ ਹੈ, ਇਸ ਲਈ ਚਿੰਤਾ ਦੀ ਕੋਈ ਲੋੜ ਨਹੀਂ ਹੈ।ਸਰਕਾਰ ਨੇ ਇਹ ਵੀ ਦੱਸਿਆ ਕਿ ਪਿਛਲੇ 25 ਦਿਨਾਂ ਵਿੱਚ ਲਗਭਗ 2.5 ਲੱਖ ਨਵੇਂ ਪੀਐਨਜੀ (PNG) ਕਨੈਕਸ਼ਨ ਦਿੱਤੇ ਗਏ ਹਨ। ਨਵੇਂ ਨਿਯਮਾਂ ਅਨੁਸਾਰ, ਜੇਕਰ ਕਿਸੇ ਦੇ ਘਰ ਦੇ ਕੋਲ ਪੀਐਨਜੀ ਪਾਈਪਲਾਈਨ ਆ ਗਈ ਹੈ, ਤਾਂ ਉਸਨੂੰ ਕੁਝ ਸਮੇਂ ਬਾਅਦ ਐਲਪੀਜੀ ਕਨੈਕਸ਼ਨ ਸਰੈਂਡਰ ਕਰਨਾ ਹੋਵੇਗਾ। ਜੇਕਰ ਕੋਈ ਕਨੈਕਸ਼ਨ ਨਹੀਂ ਲੈਂਦਾ, ਤਾਂ 3 ਮਹੀਨਿਆਂ ਦੇ ਨੋਟਿਸ ਤੋਂ ਬਾਅਦ ਉਸਦੀ LPG ਸਪਲਾਈ ਬੰਦ ਕੀਤੀ ਜਾ ਸਕਦੀ ਹੈ