Andhra Pradesh Bus Tragedy: ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਨਿੱਜੀ ਬੱਸ ਅਤੇ ਟਿੱਪਰ ਵਿਚਾਲੇ ਟੱਕਣ ਹੋਣ ਨਾਲ ਬੱਸ ਵਿੱਚ ਅੱਗ ਲੱਗ ਗਈ।ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਯਾਤਰੀ ਗੰਭੀਰ ਰੂਪ ਵਿੱਚ ਝੁਲਸ ਗਏ। ਪੁਲਿਸ ਨੇ ਕਿਹਾ ਕਿ ਕਈ ਜ਼ਖਮੀ ਯਾਤਰੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਪੁਲਿਸ ਅਨੁਸਾਰ, ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਦੋਂ ਵਾਪਰਿਆ ਜਦੋਂ ਤੇਲੰਗਾਨਾ ਦੇ ਨਿਰਮਲ ਤੋਂ ਨੱਲੋਰ ਜਾ ਰਹੀ ਹਰੀਕ੍ਰਿਸ਼ਨ ਟਰੈਵਲਜ਼ ਦੀ ਬੱਸ ਇੱਕ ਟਿੱਪਰ ਲਾਰੀ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਕਈ ਯਾਤਰੀ ਸੜ ਗਏ।ਮਾਰਕਪੁਰਮ ਦੇ ਡੀਐਸਪੀ ਨਾਗਰਾਜੂ ਨੇ ਕਿਹਾ, "ਲਗਭਗ ਅੱਠ ਲੋਕ ਸੜ ਕੇ ਮਰ ਗਏ ਹਨ ਅਤੇ ਹੁਣ ਤੱਕ ਲਗਭਗ 18 ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।" ਜ਼ਿਲ੍ਹਾ ਪੁਲਿਸ ਨੇ ਕਿਹਾ ਕਿ ਲਗਭਗ 20 ਜ਼ਖਮੀ ਯਾਤਰੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਚਿੰਤਾ ਪ੍ਰਗਟ ਕੀਤੀ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ।