US-Iran Tensions: ਮੱਧ ਪੂਰਬ ਵਿੱਚ ਵਧਦੇ ਤਣਾਅ ਦੇ ਵਿਚਕਾਰ ਈਰਾਨ ਅਤੇ ਅਮਰੀਕਾ ਵਿਚਕਾਰ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ (IRGC) ਨੇ ਇੱਕ ਅਮਰੀਕੀ F-18 ਲੜਾਕੂ ਜਹਾਜ਼ ਨੂੰ ਸਫਲਤਾਪੂਰਵਕ ਡੇਗਣ ਦਾ ਦਾਅਵਾ ਕੀਤਾ ਹੈ। ਹਾਲਾਂਕਿ, ਅਮਰੀਕਾ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਝੂਠਾ ਕਰਾਰ ਦਿੱਤਾ ਹੈ। ਇਸ ਦੌਰਾਨ, ਈਰਾਨ ਨੇ ਅਮਰੀਕਾ ਦੇ ਜੰਗਬੰਦੀ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ, ਅਤੇ ਖੇਤਰ ਵਿੱਚ ਫੌਜੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।ਈਰਾਨ ਨੇ ਕੀਤਾ ਦਾਅਵਾਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ (IRGC) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਅਮਰੀਕੀ F-18 ਲੜਾਕੂ ਜਹਾਜ਼ ਨੂੰ ਡੇਗ ਦਿੱਤਾ ਹੈ। ਈਰਾਨ ਦੇ ਸਰਕਾਰੀ ਚੈਨਲ ਪ੍ਰੈਸ ਟੀਵੀ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਮਲੇ ਦਾ ਸਬੂਤ ਹੈ।🚫FALSE: The Islamic Revolutionary Guard Corps announced a U.S. F/A-18 fighter was struck over Chabahar using new advanced air defense systems.✅TRUE: No U.S. fighter aircraft have been shot down by Iran. pic.twitter.com/I25QFjYo0l— U.S. Central Command (@CENTCOM) March 25, 2026ਅਮਰੀਕਾ ਨੇ ਤੁਰੰਤ ਕੀਤਾ ਇਨਕਾਰ ਅਮਰੀਕਾ ਨੇ ਈਰਾਨ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਮਰੀਕੀ ਸੈਂਟਰਲ ਕਮਾਂਡ ਨੇ X 'ਤੇ ਸਪੱਸ਼ਟ ਤੌਰ 'ਤੇ ਕਿਹਾ, "IRGC ਦਾ ਇਹ ਦਾਅਵਾ ਕਿ ਇੱਕ ਨਵੀਂ ਹਵਾਈ ਰੱਖਿਆ ਪ੍ਰਣਾਲੀ ਨੇ ਚਾਬਹਾਰ ਉੱਤੇ ਇੱਕ ਅਮਰੀਕੀ F-18 ਜੈੱਟ ਨੂੰ ਡੇਗ ਦਿੱਤਾ ਹੈ, ਝੂਠਾ ਹੈ। ਸੱਚਾਈ ਇਹ ਹੈ ਕਿ ਈਰਾਨ ਨੇ ਕਿਸੇ ਵੀ ਅਮਰੀਕੀ ਲੜਾਕੂ ਜਹਾਜ਼ ਨੂੰ ਨਹੀਂ ਡੇਗਿਆ।"Iran's Islamic Revolution Guards Corps (IRGC) announces that it has successfully targeted an American F-18 fighter jet.Follow Press TV on Telegram: https://t.co/LWoNSpkc2J pic.twitter.com/E9nRJgnla3— Press TV 🔻 (@PressTV) March 25, 2026