BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...

Wait 5 sec.

BiG Blast: ਤੜਕ ਸਵੇਰੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਜ਼ੋਰਦਾਰ ਧਮਾਕੇ ਨਾਲ ਪੂਰਾ ਸ਼ਹਿਰ ਹਿੱਲ ਗਿਆ। ਇਹ ਖਬਰ ਅਮਰੀਕਾ ਦੇ ਟੈਕਸਾਸ ਰਾਜ ਵਿੱਚ ਸਥਿਤ ਦੇਸ਼ ਦੀਆਂ ਸਭ ਤੋਂ ਵੱਡੀਆਂ ਰਿਫਾਇਨਰੀਆਂ ਵਿੱਚੋਂ ਇੱਕ ਵੈਲੇਰੋ ਐਨਰਜੀ ਤੋਂ ਸਾਹਮਣੇ ਆ ਰਹੀ ਹੈ। ਦਰਅਸਲ, ਸੋਮਵਾਰ ਸ਼ਾਮ ਨੂੰ ਇੱਥੇ ਇੱਕ ਜ਼ਬਰਦਸਤ ਧਮਾਕਾ ਹੋਇਆ। ਇਹ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨਾਲ ਨੇੜਲੇ ਘਰ ਤੱਕ ਹਿੱਲ ਗਏ ਅਤੇ ਆਸਮਾਨ ਵਿੱਚ ਕਈ ਮੀਲਾਂ ਦੀ ਦੂਰੀ ਤੱਕ ਕਾਲੇ ਧੂੰਏਂ ਦੇ ਗੁਬਾਰ ਦੇਖੇ ਗਏ।ਹਾਈਵੇਜ਼ ਨੂੰ ਕੀਤਾ ਗਿਆ ਬੰਦ ਦੱਸ ਦੇਈਏ ਕਿ ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਹਦਾਇਤ ਦਿੱਤੀ ਹੈ। ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਰਿਸਪਾਂਸ ਟੀਮਾਂ ਮੌਕੇ 'ਤੇ ਸਥਿਤੀ ਨੂੰ ਕਾਬੂ ਕਰਨ ਅਤੇ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਵਿੱਚ ਜੁਟੀਆਂ ਹੋਈਆਂ ਹਨ। ਅਧਿਕਾਰੀਆਂ ਅਨੁਸਾਰ, ਜ਼ਹਿਰੀਲੇ ਪਦਾਰਥਾਂ ਦੇ ਕਿਸੇ ਵੀ ਸੰਭਾਵੀ ਲੀਕ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਦੇ ਖੇਤਰ ਵਿੱਚ ਹਵਾ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਟੈਕਸਾਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਨੇ ਵਾਹਨ ਚਾਲਕਾਂ ਨੂੰ ਰਿਫਾਇਨਰੀ ਦੇ ਨੇੜਲੇ ਸਟੇਟ ਹਾਈਵੇਅ 87 (SH 87) ਅਤੇ ਸਟੇਟ ਹਾਈਵੇਅ 82 (SH 82) ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਇਨ੍ਹਾਂ ਹਾਈਵੇਜ਼ ਨੂੰ ਬੰਦ ਕਰ ਦਿੱਤਾ ਗਿਆ ਹੈ।ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਪੋਰਟ ਆਰਥਰ ਫਾਇਰ ਡਿਪਾਰਟਮੈਂਟ ਦੇ ਐਂਟੋਨੀਓ ਮਿਸ਼ੇਲ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਦੇਸ਼ ਦੀਆਂ ਸਭ ਤੋਂ ਵੱਡੀ ਰਿਫਾਇਨਰੀਦੱਸਣਯੋਗ ਹੈ ਕਿ ਹਿਊਸਟਨ ਤੋਂ ਲਗਭਗ 90 ਮੀਲ ਪੂਰਬ ਵਿੱਚ ਸਥਿਤ ਇਹ ਵੈਲੇਰੋ ਪੋਰਟ ਆਰਥਰ ਰਿਫਾਇਨਰੀ ਅਮਰੀਕਾ ਦੀਆਂ ਪ੍ਰਮੁੱਖ ਰਿਫਾਇਨਰੀਆਂ ਵਿੱਚੋਂ ਇੱਕ ਹੈ। ਇਸ ਰਿਫਾਇਨਰੀ ਵਿੱਚ ਪ੍ਰਤੀ ਦਿਨ 435,000 ਬੈਰਲ ਗੈਸੋਲੀਨ, ਡੀਜ਼ਲ ਅਤੇ ਜੈੱਟ ਈਂਧਨ ਪੈਦਾ ਕਰਨ ਦੀ ਸਮਰੱਥਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।