Militant Attack: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਪੁਲਿਸ ਵਾਹਨ 'ਤੇ ਹੋਏ ਹਮਲੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਮਲਾ ਮੰਗਲਵਾਰ ਨੂੰ ਕੋਹਾਟ ਜ਼ਿਲ੍ਹੇ ਵਿੱਚ ਹੋਇਆ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਪੁਲਿਸ ਮੋਬਾਈਲ ਵੈਨ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਡਿਪਟੀ ਸੁਪਰਡੈਂਟ (ਡੀਐਸਪੀ) ਅਸਦ ਮਹਿਮੂਦ ਸਮੇਤ 7 ਪੁਲਿਸ ਕਰਮਚਾਰੀ ਅਤੇ ਇੱਕ ਨਾਗਰਿਕ ਮਾਰਿਆ ਗਿਆ। ਗੋਲੀਬਾਰੀ ਵਿੱਚ ਵੈਨ ਕੋਲੋਂ ਲੰਘ ਰਹੇ ਕੁਝ ਲੋਕ ਵੀ ਜ਼ਖਮੀ ਹੋ ਗਏ।ਜ਼ਿਲ੍ਹਾ ਪੁਲਿਸ ਅਧਿਕਾਰੀ (DPO) ਕੋਹਾਟ ਅਨੁਸਾਰ ਇਹ ਹਮਲਾ ਸ਼ਕਰਦਾਰਾ ਰੋਡ 'ਤੇ ਹੋਇਆ, ਜਿੱਥੇ ਹਮਲਾਵਰਾਂ ਨੇ ਪੁਲਿਸ ਵਾਹਨ ਨੂੰ ਘੇਰ ਕੇ ਹਮਲਾ ਕੀਤਾ। ਇਸ ਹਮਲੇ 'ਚ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਵਾਹਿਦ ਮਹਿਮੂਦ ਅਤੇ ਉਨ੍ਹਾਂ ਦੇ ਦੋ ਗੰਨਮੈਨ ਦੀ ਮੌਕੇ ਤੇ ਮੌਤ ਹੋ ਗਈ। ਸ਼ੁਰੂ ਵਿੱਚ ਚਾਰ ਕਰਮਚਾਰੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਨ੍ਹਾਂ ਵਿੱਚੋਂ ਤਿੰਨ ਹੋਰ ਮੁਲਾਜ਼ਮਾਂ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਦਿੱਤਾ।ਹਮਲਾਵਰਾਂ ਨੇ ਵੈਨ ਨੂੰ ਲਗਾਈ ਅੱਗ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਹਮਲੇ ਤੋਂ ਬਾਅਦ ਪੁਲਿਸ ਵੈਨ ਨੂੰ ਅੱਗ ਲਗਾ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਇਲਾਕੇ 'ਚ ਭਾਰੀ ਪੁਲਿਸ ਨਫ਼ਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਇੱਕ ਵੱਡਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ।ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇੰਸਪੈਕਟਰ ਜਨਰਲ ਆਫ਼ ਪੁਲਸ ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਨੇ ਘਟਨਾ ਨੂੰ "ਬਹੁਤ ਹੀ ਦੁਖਦਾਈ" ਦੱਸਦਿਆਂ ਕਿਹਾ ਕਿ ਖੈਬਰ ਪਖਤੂਨਖਵਾ ਪੁਲਸ ਅੱਤਵਾਦ ਵਿਰੁੱਧ ਜੰਗ ਵਿੱਚ ਰੱਖਿਆ ਦੀ ਪਹਿਲੀ ਲਾਈਨ ਹੈ। ਦੂਜੇ ਪਾਸੇ, ਸੂਬੇ ਦੇ ਰਾਜਪਾਲ ਫੈਜ਼ਲ ਕਰੀਮ ਕੁੰਡੀ ਨੇ ਵੀ ਹਮਲੇ 'ਤੇ ਦੁੱਖ ਪ੍ਰਗਟਾਇਆ ਅਤੇ ਚਿੰਤਾ ਜ਼ਾਹਿਰ ਕੀਤੀ ਕਿ ਸੂਬੇ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਫ਼ੀ ਵਿਗੜ ਚੁੱਕੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।