Accident: ਵੱਡਾ ਹਾਦਸਾ, ਪੁਲਿਸ ਮੁਲਾਜ਼ਮਾਂ ਦੀ ਗੱਡੀ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ! 5 ਦੀ ਦਰਦਨਾਕ ਮੌਤ...

Wait 5 sec.

Accident: ਸੜਕ ਹਾਦਸਿਆਂ ਨਾਲ ਜੁੜੀਆਂ ਕਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਓਡੀਸ਼ਾ ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਨੈਸ਼ਨਲ ਹਾਈਵੇਅ-49 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਪੁਲਿਸ ਦੀ ਬੋਲੈਰੋ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜੋ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।5 ਦੀ ਹੋਈ ਮੌਤਜਾਣਕਾਰੀ ਅਨੁਸਾਰ ਇਹ ਪੁਲਿਸ ਮੁਲਾਜ਼ਮ ਇੱਕ ਸਾਥੀ ਕਾਂਸਟੇਬਲ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਝਾਰਸੁਗੁੜਾ ਸਦਰ ਥਾਣੇ ਦੇ ਸਾਹਮਣੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਹੇ ਇੱਕ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਡਰਿੱਲ ਸਬ-ਇੰਸਪੈਕਟਰ ਨਿਰੰਜਨ ਕੁਜੂਰ, ਹੌਲਦਾਰ ਲਿੰਗਰਾਜ ਧੁਰੂਆ, ਕਾਂਸਟੇਬਲ ਕਾਸ਼ੀਰਾਮ ਭੋਈ, ਦੇਬਦੱਤ ਸਾ ਅਤੇ ਹੋਮਗਾਰਡ ਭਗਤਬੰਧੂ ਮਿਰਧਾ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਬੁਰੀ ਤਰ੍ਹਾਂ ਪਿਚਕ ਗਈ ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਹਾਈਡ੍ਰੌਲਿਕ ਕਟਰ ਦੀ ਮਦਦ ਨਾਲ ਗੱਡੀ ਨੂੰ ਕੱਟ ਕੇ ਮੁਲਾਜ਼ਮਾਂ ਨੂੰ ਬਾਹਰ ਕੱਢਿਆ। ਝਾਰਸੁਗੁੜਾ ਦੇ ਐੱਸ.ਪੀ. ਗੁੰਡਾਲਾ ਰਾਘਵੇਂਦਰ ਰੈੱਡੀ ਅਨੁਸਾਰ ਟ੍ਰੇਲਰ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪੁਲਸ ਵਿਭਾਗ ਅਤੇ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।